ਮੋਦੀ ਭਾਰਤ ਨੂੰ ਬਰਬਾਦ ਕਰ ਰਿਹਾ ਹੈ...  

ਮੋਦੀ ਭਾਰਤ ਨੂੰ ਬਰਬਾਦ ਕਰ ਰਿਹਾ ਹੈ...  

ਕੈਂਬਰਿਜ ਤੋਂ ਰਾਹੁਲ ਗਾਂਧੀ ਦਾ ਮੋਦੀ ਉਪਰ ਹਮਲਾ, ਜਾਸੂਸੀ ਦੇ ਦੋਸ਼

*ਸਿਖਾਂ ਤੇ ਮੁਸਲਮਾਨਾਂ ਨੂੰ ਦੂਜੇ ਨੰਬਰ ਦੇ ਸ਼ਹਿਰੀ ਸਮਝਿਆ ਜਾ ਰਿਹੈ

*ਮੀਡੀਆ ਅਤੇ ਅਦਾਲਤਾਂ 'ਤੇ ਸਰਕਾਰ ਦੇ ਕੰਟਰੋਲ ਦਾ ਦਾਅਵਾ ਕੀਤਾ

ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਰਤੀ ਲੋਕਤੰਤਰ ਉੱਤੇ ਇੱਕ ਹੋਰ ਭਾਸ਼ਣ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੋਦੀ ਭਾਰਤ ਦੀ ਬਣਤਰ ਨੂੰ ਵਿਗਾੜ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖਤਰੇ ਵਿੱਚ ਹੈ। ਉਸਨੇ ਆਪਣੇ ਫੋਨ 'ਤੇ ਇਜ਼ਰਾਈਲੀ ਜਾਸੂਸੀ ਸਾਫਟਵੇਅਰ ਪੈਗਾਸਸ ਹੋਣ ਦਾ ਦਾਅਵਾ ਵੀ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਫਟਵੇਅਰ ਭਾਰਤ ਦੇ ਕਈ ਹੋਰ ਨੇਤਾਵਾਂ ਦੇ ਫੋਨਾਂ ਵਿੱਚ ਵੀ ਲਗਾਇਆ ਗਿਆ ਸੀ। ਉਨ੍ਹਾਂ ਭਾਰਤ ਵਿੱਚ ਘੱਟ ਗਿਣਤੀਆਂ ਦੀ ਹਾਲਤ ਉੱਤੇ ਵੀ ਚਿੰਤਾ ਪ੍ਰਗਟਾਈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ 'ਚ ਘੱਟ ਗਿਣਤੀਆਂ 'ਤੇ ਹਮਲੇ ਹੋ ਰਹੇ ਹਨ। ਸਿਖਾਂ ਤੇ ਮੁਸਲਮਾਨਾਂ ਨੂੰ ਭਾਰਤ ਦਾ ਦੂਜੇ ਨੰਬਰ ਦਾ ਨਾਗਰਿਕ  ਸਮਝਿਆ ਜਾ ਰਿਹਾ।ਉਨ੍ਹਾਂ ਕਿਹਾ ਕਿ ਸਾਰੇ ਅਦਾਰੇ ਸਰਕਾਰ ਦੇ ਕੰਟਰੋਲ ਹੇਠ ਹਨ। ਉਨ੍ਹਾਂ ਮੀਡੀਆ ਅਤੇ ਅਦਾਲਤਾਂ 'ਤੇ ਸਰਕਾਰੀ ਕਬਜ਼ੇ ਦਾ ਵੀ ਦਾਅਵਾ ਕੀਤਾ।

ਉਹਨਾਂ ਕਿਹਾ ਕਿ ਮੇਰੀ ਰਾਏ ਵਿੱਚ ਮੋਦੀ ਭਾਰਤ ਦੇ ਤਾਣੇ-ਬਾਣੇ ਨੂੰ ਤਬਾਹ ਕਰ ਰਿਹਾ ਹੈ। ਉਹ ਭਾਰਤ 'ਤੇ ਅਜਿਹਾ ਵਿਚਾਰ ਥੋਪ ਰਹੇ ਹਨ, ਜਿਸ ਨੂੰ ਭਾਰਤ ਸਵੀਕਾਰ ਨਹੀਂ ਕਰ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਰੇ ਅਦਾਰਿਆਂ ’ਤੇ ਕਬਜ਼ਾ ਕਰ ਲਿਆ ਹੈ। ਰਾਹੁਲ ਗਾਂਧੀ ਨੇ ਕਸ਼ਮੀਰ ਦੀ ਸੁਰੱਖਿਆ ਸਥਿਤੀ 'ਤੇ ਵੀ ਚਿੰਤਾ ਪ੍ਰਗਟਾਈ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੈਂਬਰਿਜ ਵਿੱਚ ਆਪਣੇ ਭਾਸ਼ਣ ਵਿੱਚ ਲੋਕਤਾਂਤਰਿਕ ਪ੍ਰਣਾਲੀਆਂ ਲਈ ਨਵੇਂ ਢੰਗ ਨਾਲ ਸੋਚਣ ਦਾ ਸੱਦਾ ਦਿੱਤਾ। ਰਾਹੁਲ ਨੇ ਆਪਣੇ ਭਾਸ਼ਣ ਵਿਚ ਦੁਨੀਆ 'ਚ ਲੋਕਤਾਂਤਰਿਕ ਮਾਹੌਲ ਨੂੰ ਅੱਗੇ ਵਧਾਉਣ ਲਈ ਨਵੀਂ ਸੋਚ ਦਾ ਸੱਦਾ ਦਿੱਤਾ, ਜਿਸ ਨੂੰ ਥੋਪਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਦੀ ਕਲਪਨਾ ਨਹੀਂ ਕਰ ਸਕਦੇ ਜਿੱਥੇ ਲੋਕਤੰਤਰੀ ਪ੍ਰਣਾਲੀਆਂ ਨਾ ਹੋਣ।