ਪੰਜਾਬ ਵਿਚ ਰਾਸ਼ਟਰਪਤੀ ਰਾਜ ਦੀ ਸੰਭਾਵਨਾ ਨਹੀਂ

ਪੰਜਾਬ ਵਿਚ ਰਾਸ਼ਟਰਪਤੀ ਰਾਜ ਦੀ ਸੰਭਾਵਨਾ ਨਹੀਂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

 ਅਜਨਾਲਾ ਦੀ ਘਟਨਾ ਅਤੇ ਪੰਜਾਬ ਵਿਚ ਨਿੱਤ ਵਿਗੜਦੀ ਅਮਨ ਕਾਨੂੰਨ ਦੀ ਹਾਲਤ ਨੂੰ ਕੇਂਦਰ ਸਰਕਾਰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਵੀ ਪੰਜਾਬ ਦੀ ਸਥਿਤੀ ਬਾਰੇ ਰਿਪੋਰਟ ਲਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲਣ ਲਈ ਕਿਹਾ ਹੈ। ਜਿਸ ਤੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕੇਂਦਰ ਪੰਜਾਬ ਵਿਚ ਕੋਈ ਵੱਡਾ ਕਦਮ ਉਠਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ। ਪਰ  ਜਾਣਕਾਰੀ ਅਨੁਸਾਰ ਅਜੇ ਭਾਜਪਾ ਨੂੰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਵਰਗਾ ਵੱਡਾ ਕਦਮ ਸੂਤ ਨਹੀਂ ਬੈਠਦਾ। ਉਹ ਹੁਣ ਜਲੰਧਰ ਉਪ-ਚੋਣ ਦਾ ਨਤੀਜਾ ਉਡੀਕੇਗੀ। ਉਸ ਦੀ ਕੋਸ਼ਿਸ਼ ਇਸ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਕਾਫੀ ਪਿੱਛੇ ਧੱਕਣ ਦੀ ਹੋਵੇਗੀ। ਜੇਕਰ ਭਾਜਪਾ ਇਸ ਵਿਚ ਮਨਮਰਜ਼ੀ ਦੇ ਨਤੀਜੇ ਪ੍ਰਾਪਤ ਕਰ ਸਕੀ ਤਾਂ ਉਤਸ਼ਾਹ ਵਿਚ ਉਹ ਪੰਜਾਬ ਵਿਚ ਰਾਸ਼ਟਰਪਤੀ ਰਾਜ ਵਰਗਾ ਕਦਮ ਚੁੱਕਣ 'ਤੇ ਵਿਚਾਰ ਕਰ ਸਕਦੀ ਹੈ ਪਰ ਹਾਲ ਦੀ ਘੜੀ ਪੰਜਾਬ ਵਿਚ ਰਾਸ਼ਟਰਪਤੀ ਰਾਜ ਵਰਗੀ ਕਿਸੇ ਸੰਭਾਵਨਾ ਦੇ ਆਸਾਰ ਨਜ਼ਰ ਨਹੀਂ ਆਉਂਦੇ।