ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸੰਯੁਕਤ ਰਾਸ਼ਟਰ ਵਿੱਚ ਮਤਾ ਪਾਸ ਕੀਤਾ ਗਿਆ

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸੰਯੁਕਤ ਰਾਸ਼ਟਰ ਵਿੱਚ ਮਤਾ ਪਾਸ ਕੀਤਾ ਗਿਆ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਸਰਬਸੰਮਤੀ ਨਾਲ "ਕਰਤਾਰਪੁਰ ਸਾਹਿਬ ਲਾਂਘੇ" ਦੀ ਸਰਾਹਨਾ ਦਾ ਮਤਾ ਪਾਸ ਕਰਦਿਆਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਨਾਂ 'ਤੇ ਖੁੱਲ੍ਹੇ ਇਸ ਰਾਹ ਨੂੰ ਧਰਮਾਂ ਅਤੇ ਸੱਭਿਆਚਾਰਾਂ ਦੀ ਆਪਸੀ ਸਾਂਝ ਵਧਾਉਣ ਵਾਲਾ ਅਹਿਮ ਕਦਮ ਦਸਦਿਆਂ ਇਸ ਦੀ ਪ੍ਰਸ਼ੰਸਾ ਕੀਤੀ ਹੈ। ਇਹ ਮਤਾ ਪਾਕਿਸਤਾਨ ਅਤੇ ਫਿਲੀਪੀਨਜ਼ ਵੱਲੋਂ ਪੇਸ਼ ਕੀਤਾ ਗਿਆ ਸੀ।

ਮਤੇ ਵਿੱਚ ਕਿਹਾ ਗਿਆ ਹੈ ਕਿ ਸਿੱਖਾਂ ਦੇ ਧਾਰਮਿਕ ਸਥਾਨ ਲਈ ਖੁੱਲ੍ਹਿਆ ਇਹ ਲਾਂਘਾ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।