ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਡੇਰਾ ਸਿਰਸਾ ਪ੍ਰੇਮੀਆਂ ਨੂੰ ਜ਼ਮਾਨਤ ਮਿਲੀ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਡੇਰਾ ਸਿਰਸਾ ਪ੍ਰੇਮੀਆਂ ਨੂੰ ਜ਼ਮਾਨਤ ਮਿਲੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪੰਜ ਦੋਸ਼ੀ ਡੇਰਾ ਸਿਰਸਾ ਪ੍ਰੇਮੀਆਂ ਨੂੰ ਫਰੀਦਕੋਟ ਦੀ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਲੋਂ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਥਾਣਾ ਬਾਜਾਖਾਲਾ ਵਿਖੇ ਦਰਜ ਹੋਏ ਮਾਮਲੇ ਦੀ ਪੜਤਾਲ ਕਰ ਰਹੀ ਡੀ. ਆਈ. ਜੀ. ਰਣਵੀਰ ਸਿੰਘ ਖੱਟੜਾ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ 4 ਜੁਲਾਈ ਨੂੰ ਡੇਰਾ ਪ੍ਰੇਮੀ ਰਣਦੀਪ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਹ ਡੇਰਾ ਪ੍ਰੇਮੀ ਅਦਾਲਤੀ ਹਿਰਾਸਤ 'ਚ ਜੇਲ੍ਹ 'ਚ ਬੰਦ ਸਨ।