ਬਾਦਲ ਦਲ ਨੇ ਢੀਂਡਸਾ ਪਿਓ-ਪੁੱਤ ਨੂੰ ਪਾਰਟੀ ਵਿਚੋਂ ਮੁਅੱਤਲ ਕੀਤਾ

ਬਾਦਲ ਦਲ ਨੇ ਢੀਂਡਸਾ ਪਿਓ-ਪੁੱਤ ਨੂੰ ਪਾਰਟੀ ਵਿਚੋਂ ਮੁਅੱਤਲ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਦੀ ਪਾਰਟੀ ਤੋਂ ਮੁਅੱਤਲੀ ਦੇ ਫੁਰਮਾਨ ਜਾਰੀ ਕਰ ਦਿੱਤੇ ਗਏ ਹਨ। ਇਹ ਫੈਂਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਪਾਰਟੀ ਦੌ ਕੋਰ ਕਮੇਟੀ ਬੈਠਕ 'ਚ ਲਿਆ ਗਿਆ। 

ਦੱਸ ਦਈਏ ਕਿ ਇਹਨਾਂ ਦੋਵਾਂ ਪਿਓ-ਪੁੱਤ ਆਗੂਆਂ ਨੇ ਬੀਤੇ ਦਿਨੀਂ ਹੀ ਪਾਰਟੀ ਵਿਚਲੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। 

ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਦੀ ਪਾਰਟੀ ਬੈਠਕ 'ਚ ਪ੍ਰੇਮ ਸਿੰਘ ਚੰਦੂਮਾਜ਼ਰਾ ਗੈਰ ਹਾਜ਼ਰ ਸਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਜਥੇਬੰਦੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਢੀਂਡਸਾ ਪਿਓ-ਪੁੱਤ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਮਤਾ ਪਾਇਆ ਸੀ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਨੂੰ ਮੁਅੱਤਲੀ ਦਾ ਫੁਰਮਾਨ ਭੇਜ ਦਿੱਤਾ ਗਿਆ ਹੈ ਅਤੇ ਉਹਨਾਂ ਕੋਲ ਇਸ ਦਾ ਜਵਾਬ ਦੇਣ ਲਈ ਦੋ ਹਫਤਿਆਂ ਦਾ ਸਮਾਂ ਹੈ। ਉਹਨਾਂ ਕਿਹਾ ਕਿ ਜਵਾਬ ਆਉਣ ਮਗਰੋਂ ਅਗਲਾ ਫੈਂਸਲਾ ਲਿਆ ਜਾਵੇਗਾ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।