ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹੋਏ

ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹੋਏ

 ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਚੋਣ ਲੜ ਰਹੇ ਮੌਂਟੀ ਕੌਛੜ ਹੋਏ ਸਨਮਾਨਿਤ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 1 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਤੌਰ ਤੇ ਕੀਰਤਨ ਸਮਾਗਮ ਕਰਵਾਏ ਗਏ ।ਇਸ ਪ੍ਰੋਗਰਾਮ ਵਿਚ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ ਅਤੇ ਜਸਕਰਨ ਸਿੰਘ ਪਟਿਆਲਾ ਵਾਲਿਆਂ ਨੇ ਕੀਰਤਨੀ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਪ੍ਰੋਗਰਾਮ ਵਿਚ ਇੰਦਰਪ੍ਰੀਤ ਸਿੰਘ ਮੌਂਟੀ ਨੂੰ ਭਾਈ ਜਗਤਾਰ ਸਿੰਘ ਵਲੋਂ ਉਚੇਚੇ ਤੌਰ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਵਿਚ ਸਰਦਾਰ ਬਲਵੰਤ ਸਿੰਘ ਨਾਰੰਗ, ਕਰਨਪ੍ਰੀਤ ਸਿੰਘ ਆਨੰਦ, ਮਨਪ੍ਰੀਤ ਸਿੰਘ ਰਿਕੀ, ਸਤਨਾਮ ਸਿੰਘ ਹੋਰਾਂ, ਬੀਬੀ ਹਰਪ੍ਰੀਤ ਕੌਰ ਓਬਰਾਏ, ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਯੂਥ ਪ੍ਰਧਾਨ ਰਮਨਦੀਪ ਸਿੰਘ ਸੋਨੂੰ, ਮਨਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸ਼ੰਟੀ ਨੇ ਹਾਜ਼ਿਰੀ ਭਰੀ ਸੀ । ਕੀਰਤਨ ਸਮਾਗਮ ਦੀ ਸਮਾਪਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ । ਜਿਕਰਯੋਗ ਹੈ ਕਿ ਰਾਜੌਰੀ ਗਾਰਡਨ ਵਿਖੇ ਗੁਰਦੁਆਰਾ ਸਿੰਘ ਸਭਾ ਦੀਆਂ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ ਤੇ ਇਸ ਦੌਰਾਨ ਇਹ ਪ੍ਰੋਗਰਾਮ ਸਰਨਾ ਧੜੇ ਨਾਲ ਜੁੜੇ ਅਤੇ ਗੁਰਦੁਆਰਾ ਸਾਹਿਬ ਦੀਆਂ ਚੋਣ ਲੜ ਰਹੇ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਦੀ ਟੀਮ ਵਲੋਂ ਕਰਵਾਇਆ ਗਿਆ ਸੀ । ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਰਮਨਦੀਪ ਸਿੰਘ ਸੋਨੂੰ, ਮਨਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸ਼ੰਟੀ ਨੇ ਹਾਜਿਰ ਸੰਗਤਾਂ ਨੂੰ ਇੰਦਰਪ੍ਰੀਤ ਸਿੰਘ ਮੌਂਟੀ ਵਲੋਂ ਕੀਤੀਆਂ ਗਈਆਂ ਪੰਥਕ ਅਤੇ ਸਮਾਜਿਕ ਸੇਵਾਵਾਂ ਬਾਰੇ ਦਸਦੇ ਹੋਏ ਗੁਰਦੁਆਰਾ ਸਾਹਿਬ ਦੀਆਂ ਵਿਚ ਉਨ੍ਹਾਂ ਨੂੰ ਭਾਰੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਂਉਣ ਅਤੇ ਨੌਜੁਆਨਾਂ ਦੇ ਅੱਗੇ ਆਣ ਲਈ ਰਾਹ ਪੱਧਰਾ ਕਰਣ ਦੀ ਅਪੀਲ ਕੀਤੀ । ਇਹ ਸਮਾਗਮ ਹੋਰਾਂ ਅਤੇ ਸਭਰਵਾਲ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ।