ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਸੁਣਵਾਈ

ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ: ਸਿੱਖ ਕਤਲੇਆਮ 1984 ਦੇ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਵੱਲੋਂ ਜ਼ਮਾਨਤ ਲਈ ਭਾਰਤ ਦੀ ਸੁਪਰੀਮ ਕੋਰਟ ਵਿਚ ਪਾਈ ਗਈ ਅਪੀਲ 'ਤੇ ਅੱਜ ਹੋਣ ਵਾਲੀ ਸੁਣਵਾਈ ਮੁਅੱਤਲ ਹੋ ਗਈ ਤੇ ਹੁਣ ਇਹ ਸੁਣਵਾਈ 25 ਮਾਰਚ ਨੂੰ ਹੋਵੇਗੀ। ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਹੁਣ ਉਹ ਤਿਹਾੜ ਜ਼ੇਲ੍ਹ ਵਿਚ ਬੰਦ ਹੈ। 

ਸੱਜਣ ਕੁਮਾਰ ਦੀ ਅਪੀਲ 'ਤੇ ਅੱਜ ਜੱਜ ਐਸ ਏ ਬੋਬਦੇ ਅਤੇ ਐਸ ਏ ਨਜ਼ੀਰ ਦੇ ਮੇਜ ਸਾਹਮਣੇ ਸੁਣਵਾਈ ਹੋਣੀ ਸੀ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਜੱਜ ਸੰਜੀਵ ਖੰਨਾ ਨੇ ਖੁਦ ਨੂੰ ਇਸ ਮਾਮਲੇ ਤੋਂ ਵੱਖ ਕਰਦਿਆਂ ਅਪੀਲ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। 

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਤਿੰਨ ਵਾਰ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਫੈਂਸਲਾ ਬਦਲਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਂਸਲੇ ਖਿਲਾਫ ਜਨਵਰੀ ਮਹੀਨੇ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਦਰਜ ਕੀਤੀ ਸੀ, ਜਿਸ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਸੀ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ