ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋਈ ਸੁਪਰੀਮ ਕੋਰਟ

ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋਈ ਸੁਪਰੀਮ ਕੋਰਟ
ਸੱਜਣ ਕੁਮਾਰ

ਨਵੀਂ ਦਿੱਲੀ: ਉਮਰ ਕੈਦ ਦੀ ਸਜ਼ਾ ਕੱਟ ਰਹੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਵੱਲੋਂ ਜ਼ਮਾਨਤ ਲਈ ਦਾਖਲ ਕੀਤੀ ਗਈ ਅਪੀਲ 'ਤੇ ਸੁਣਵਾਈ ਕਰਨ ਲਈ ਭਾਰਤ ਦੀ ਸੁਪਰੀਮ ਕੋਰਟ ਰਾਜ਼ੀ ਹੋ ਗਈ ਹੈ। ਦਿੱਲੀ ਹਾਈ ਕੋਰਟ ਵੱਲੋਂ ਸਿੱਖ ਕਤਲੇਆਮ ਦੇ 34 ਸਾਲ ਬਾਅਦ ਇਸ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 

ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੇ ਮੇਜ ਨੇ ਸੱਜਣ ਕੁਮਾਰ ਵੱਲੋਂ ਪਾਈ ਇਸ ਅਪੀਲ ਨੂੰ ਪ੍ਰਵਾਨ ਕਰ ਲਿਆ ਹੈ। ਇਸ ਅਪੀਲ ਵਿੱਚ ਕਾਤਲ ਸੱਜਣ ਕੁਮਾਰ ਨੇ ਉਸ ਨੂੰ ਹੋਈ ਉਮਰ ਕੈਦ ਦੀ ਸਜ਼ਾ ਦੇ ਫੈਂਸਲੇ ਨੂੰ ਚੁਣੌਤੀ ਦਿੰਦਿਆਂ ਨਾਲ ਹੀ ਜ਼ਮਾਨਤ ਦੀ ਮੰਗ ਵੀ ਕੀਤੀ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।