ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਹੋਈ

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਹੋਈ

ਅੰਮ੍ਰਿਤਸਰ ਟਾਈਮਜ਼ ਬਿਊਰੋ
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ 'ਤੇ ਅਗਲੀ ਸੁਣਵਾਈ ਜੁਲਾਈ ਮਹੀਨੇ ਕੀਤੀ ਜਾਵੇਗੀ। 

ਸਿੱਖਾਂ ਨੂੰ ਕਤਲ ਕਰਨ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਸਿਹਤ ਅਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਦੇ ਮੁੱਖ ਜੱਜ ਐਸ ਏ ਬੋਬਦੇ ਦੀ ਅਗਵਾਈ ਵਾਲੇ ਜੱਜਾਂ ਦੇ ਮੇਜ ਨੇ ਕਿਹਾ ਕਿ ਏਮਜ਼ ਹਸਪਤਾਲ ਦੇ ਡਾਕਟਰਾਂ ਵੱਲੋਂ ਬਣਾਈ ਰਿਪੋਰਟ ਮੁਤਾਬਕ ਸੱਜਣ ਕੁਮਾਰ ਨੂੰ ਹਸਪਤਾਲ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ। 

ਅਦਾਲਤ ਨੇ ਸਿੱਖ ਕਤਲੇਆਮ ਦੇ ਦੋ ਹੋਰ ਦੋਸ਼ੀਆਂ ਬਲਵਾਨ ਖੋਖਰ ਅਤੇ ਮਹਿੰਦਰ ਯਾਦਵ ਦੀ ਜ਼ਮਾਨਤ ਅਪੀਲ ਵੀ ਰੱਦ ਕਰ ਦਿੱਤੀ ਹੈ। ਖੋਖਰ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ ਜਦਕਿ ਯਾਦਵ ਨੂੰ 10 ਸਾਲ ਕੈਦ ਦੀ ਸਜ਼ਾ ਹੋਈ ਹੈ। 

 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।