ਸਾਕਾ ਨਕੋਦਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ 10 ਫਰਵਰੀ ਨੂੰ

ਸਾਕਾ ਨਕੋਦਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ 10 ਫਰਵਰੀ ਨੂੰ


ਫਰੀਮੌਂਟ/ਬਿਊਰੋ ਨਿਊਜ਼ :
ਸਾਕਾ ਨਕੋਦਰ ਦੇ ਮਹਾਨ ਸ਼ਹੀਦਾਂ ਭਾਈ ਰਵਿੰਦਰ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪਰ, ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ ਭਾਈ ਝਿਲਮਣ ਸਿੰਘ ਗੋਰਸੀਆਂ ਦੀ 33ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਸ਼ਹੀਦੀ ਸਮਾਗਮ 10 ਫਰਵਰੀ 2019, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਫਰੀਮੌਂਟ, 300 ਗੁਰਦੁਆਰਾ ਰੋਡ, ਫਰੀਮੌਂਟ-ਕੈਲੀਫੋਰਨੀਆ-94536 ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦਿਆਂ 08 ਫਰਵਰੀ 2019, ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 10 ਫਰਵਰੀ 2019, ਦਿਨ ਐਤਵਾਰ ਨੂੰ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ ਅਤੇ ਪੰਥਕ ਵਿਦਵਾਨ ਹਾਜ਼ਰੀ ਭਰਨਗੇ। 
ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਗੁਰੂ ਘਰ ਪਹੁੰਚ ਕੇ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਤੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਫੇਨ ਨੰ. 408-461-7071'ਤੇ ਸੰਪਰਕ ਕਰ ਸਕਦੇ ਹੋ।