1986 ਸਾਕਾ ਨਕੋਦਰ ਦੇ ਮਾਣ ਮੱਤੇ ਸ਼ਹੀਦਾਂ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ 6 ਫਰਵਰੀ ਨੂੰ

1986 ਸਾਕਾ ਨਕੋਦਰ ਦੇ ਮਾਣ ਮੱਤੇ ਸ਼ਹੀਦਾਂ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ 6 ਫਰਵਰੀ ਨੂੰ

ਅੰਮ੍ਰਿਤਸਰ ਟਾਈਮਜ਼

ਵਧੇਰੇ ਜਾਣਕਾਰੀ ਲਈ ਫੋਨ ਨੰ. 510–299-7982 ਜਾਂ 510-276-1128 'ਤੇ ਸੰਪਰਕ ਕਰ ਸਕਦੇ ਹੋ।
ਸਾਕਾ ਨਕੋਦਰ ਦੇ ਮਾਣ ਮੱਤੇ ਸ਼ਹੀਦਾਂ ਭਾਈ ਰਵਿੰਦਰ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪਰ, ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ ਭਾਈ ਝਿਲਮਣ ਸਿੰਘ ਗੋਰਸੀਆਂ ਦੀ 36’ਵੇਂ  ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ 6 ਫਰਵਰੀ 2022, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਫਰੀਮੌਂਟ, 300 ਗੁਰਦੁਆਰਾ ਰੋਡ, ਫਰੀਮੌਂਟ-ਕੈਲੀਫੋਰਨੀਆ-94536 ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦਿਆਂ 04 ਫਰਵਰੀ 2022, ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਫਰਵਰੀ 2022, ਦਿਨ ਐਤਵਾਰ ਨੂੰ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ ਅਤੇ ਪੰਥਕ ਵਿਦਵਾਨ ਹਾਜ਼ਰੀ ਭਰਨਗੇ। 

ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਗੁਰੂ ਘਰ ਪਹੁੰਚ ਕੇ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਤੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।  ਵਧੇਰੇ ਜਾਣਕਾਰੀ ਲਈ ਫੋਨ ਨੰ. 510–299-7982 ਜਾਂ 510-276-1128 'ਤੇ ਸੰਪਰਕ ਕਰ ਸਕਦੇ ਹੋ।

ਸਾਕਾ ਨਕੋਦਰ ਨੂੰ ਵਾਪਰਿਆਂ 36 ਸਾਲ ਬੀਤ ਚੁੱਕੇ ਹਨ , 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਨਿਹੱਥੇ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ।

ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ । ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ। 

ਇਨ੍ਹਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੇ ਅੱਜ ਵੀ ਇਨ੍ਹਾਂ ਸ਼ਹੀਦ ਸਿੰਘਾਂ ਅਤੇ ਇਸ ਸਾਕੇ ਦੀ ਯਾਦ ਨੂੰ ਸੰਭਾਲਿਆ ਹੋਇਆ ਹੈ ਅਤੇ ਉਨ੍ਹਾਂ ਕੋਲ ਦੋਸ਼ੀਆਂ ਨੂੰ ਇਨਸਾਫ ਦੇ ਕਟਿਹਰੇ ਵਿੱਚ ਖੜ੍ਹਾ ਕਰਨ ਲਈ ਸੰਘਰਸ਼ ਕਰਨ ਵਾਸਤੇ ਲੋੜੀਂਦਾ ਸਿਰੜ ਵੀ ਹੈ।ਭਾਵੇਂ ਕਿ ਲੱਗਭੱਗ ਚਾਰ ਦਹਾਕੇ ਦੇ ਅਰਸੇ ਦੌਰਾਨ ਤਿੰਨ ਸ਼ਹੀਦ ਸਿੰਘਾਂ ਦੇ ਮਾਤਾ ਪਿਤਾ ਜਹਾਨ ਤੋਂ ਚਲਾਣਾ ਕਰ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਪਿੱਛੇ ਬਚੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ-ਪਿਤਾ ਹਰ ਸਾਲ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਹ ਇਸ ਸਾਕੇ ਦੇ ਦੋਸ਼ੀ ਪੁਲਿਸ ਵਾਲਿਆਂ ਅਤੇ ਅਫਸਰਾਂ ਜਿਨ੍ਹਾਂ ਵਿੱਚ ਇਜਹਾਰ ਆਲਮ ( ਜੋ ਕਿ 6 ਜੁਲਾਈ 2021 ਨੂੰ ਦਿਲ ਦੇ ਦੌਰੇ ਨਾਲ ਮਾਰ ਗਿਆ ਸੀ ), ਦਰਬਾਰਾ ਸਿੰਘ ਗੁਰੂ, ਅਸ਼ਵਨੀ ਕੁਮਾਰ ਸ਼ਰਮਾ ਅਤੇ ਜਸਕੀਰਤ ਚਾਹਲ ਦੇ ਨਾਂ ਸ਼ੁਮਾਰ ਹਨ, ਨੂੰ ਕਟਹਿਰੇ ਵਿਚ ਖੜ੍ਹੇ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਦੱਸਣਾ ਬਣਦਾ ਹੈ ਕਿ ਸਾਕੇ ਦੇ ਦੋਸ਼ੀਆ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਆਸੀ ਸਰਪ੍ਰਸਤੀ ਕਰਦਾ ਰਿਹਾ ਹੈ ਅਤੇ ਅੱਜ ਵੀ ਕਰ ਰਿਹਾ ਹੈ।