ਅਮਰੀਕਾ ਵਿਚ ਕਤਲ ਹੋਏ ਸਿੱਖ ਪੁਲਸ ਅਫਸਰ ਸੰਦੀਪ ਸਿੰਘ ਦੇ ਪਰਿਵਾਰ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ

ਅਮਰੀਕਾ ਵਿਚ ਕਤਲ ਹੋਏ ਸਿੱਖ ਪੁਲਸ ਅਫਸਰ ਸੰਦੀਪ ਸਿੰਘ ਦੇ ਪਰਿਵਾਰ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ: ਅਮਰੀਕਾ ਵਿਚ ਆਪਣੀ ਡਿਊਟੀ ਦੌਰਾਨ ਹਮਲਾਵਰ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਪੁਲਿਸ ਅਫਸਰ ਸ. ਸੰਦੀਪ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਵਲੋਂ ਜੋ ਅਖੰਡ ਪਾਠ ਸਾਹਿਬ ਦੇ ਪਾਠ ਆਰੰਭੇ ਗਏ ਸਨ ਉਨ੍ਹਾਂ ਦੇ ਭੋਗ ਅੱਜ ਪਾਏ ਗਏ ਸਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਤੇ ਇਨਫਰਮੇਸ਼ਨ ਹਾਲ ਵਿਖੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ।

ਦੱਸ ਦਈਏ ਕਿ ਸ. ਸੰਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਪੁਲਸ ਵਿਚ ਦਸਤਾਰ ਸਮੇਤ ਨੌਕਰੀ ਕਰਨ ਲਈ ਲੰਬੀ ਕਾਨੂੰਨੀ ਲੜਾਈ ਲੜੀ ਸੀ ਤੇ ਸਿੱਖਾਂ ਨੂੰ ਦਸਤਾਰ ਸਮੇਤ ਨੌਕਰੀ ਕਰਨ ਦਾ ਹੱਕ ਦਵਾਇਆ ਸੀ। ਸੰਦੀਪ ਸਿੰਘ ਧਾਲੀਵਾਲ ਨੇ ਆਪਣੀਆਂ ਸੇਵਾਵਾਂ ਸਦਕਾ ਅਮਰੀਕੀ ਸਮਾਜ ਵਿਚ ਸਿੱਖ ਬਾਈਚਾਰੇ ਦੀ ਵੱਖਰੀ ਪਛਾਣ ਨੂੰ ਸਥਾਪਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ।