ਸੈਨਹੋਜੇ ਗੁਰਦਵਾਰਾ ਸਾਹਿਬ ਕੋਰੋਨਾਵਾਇਰਸ ਮਾਮਲੇ ਆਉਣ ਤੋਂ ਬਾਅਦ ਆਰਜ਼ੀ ਤੌਰ 'ਤੇ ਬੰਦ

ਸੈਨਹੋਜੇ ਗੁਰਦਵਾਰਾ ਸਾਹਿਬ  ਕੋਰੋਨਾਵਾਇਰਸ ਮਾਮਲੇ ਆਉਣ ਤੋਂ ਬਾਅਦ ਆਰਜ਼ੀ ਤੌਰ 'ਤੇ ਬੰਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਨਹੋਜੇ ਗੁਰਦੁਆਰਾ ਸਾਹਿਬ ਦੇ ਕੁੱਝ ਸੇਵਾਦਾਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਤੇ ਸੰਗਤਾਂ ਨੂੰ ਕੁੱਝ ਸਮੇਂ ਲਈ ਗੁਰਦੁਆਰਾ ਸਾਹਿਬ ਨਾ ਆਉਣ ਦੀ ਬੇਨਤੀ ਕੀਤੀ ਗਈ ਹੈ। 

ਗੁਰਦੁਆਰਾ ਕਮੇਟੀ ਵੱਲੋਂ ਸੰਗਤ ਨੂੰ ਕਿਹਾ ਗਿਆ ਹੈ ਕਿ ਉਹ ਗੁਰਦੁਆਰਾ ਸਾਹਿਬ ਤੋਂ ਚੱਲ ਰਹੀਆਂ ਧਾਰਮਿਕ ਸੇਵਾਵਾਂ ਨਾਲ ਗੁਰਦੁਆਰਾ ਸਾਹਿਬ ਦੀ ਐਪ ਰਾਹੀਂ ਜੁੜਨ। 

ਗੁਰਦੁਆਰਾ ਸੈਨਹੋਜੇ ਵਿਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਬੀਤੇ ਸ਼ੁਕਰਵਾਰ ਦਰਜ ਕੀਤਾ ਗਿਆ ਸੀ। ਇਸ ਪੀੜਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੇ ਨੇੜਲੇ ਸਿੰਘ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਡਿਸਇਨਫੈਕਟੈਂਟ ਦਾ ਛਿੜਕਾਅ ਕੀਤਾ ਗਿਆ ਹੈ।

ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸਾਰੇ ਸੇਵਾਦਾਰਾਂ ਦਾ ਕੋਰੋਨਾਵਾਇਰਸ ਟੈਸਟ ਕਰਵਾਇਆ ਗਿਆ ਸੀ। ਇਸ ਵਿਚ ਕੁੱਝ ਹੋਰ ਸੇਵਾਦਾਰਾਂ ਦੀ ਰਿਪੋਰਟ ਵਿਚ ਪਾਜ਼ੇਟਿਵ ਆਈ ਹੈ। ਇਹਨਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ।