ਸੰਤ ਭਿੰਡਰਾਂਵਾਲਿਆਂ ਦੇ ਪੋਤਰੇ ਦੇ ਅਨੰਦ ਕਾਰਜ ਦੌਰਾਨ ਪੁੱਜੇ ਪੰਥਕ ਅਤੇ ਸਿਆਸੀ ਲੀਡਰ

ਅੰਮ੍ਰਿਤਸਰ ਟਾਈਮਜ਼
ਚੌਕ ਮਹਿਤਾ-ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਅਤੇ ਭਾਈ ਈਸ਼ਰ ਸਿੰਘ ਦੇ ਸਪੁੱਤਰ ਭਾਈ ਗੁਰਕੰਵਰ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਗੁਰ ਮਰਿਯਾਦਾ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਹੋਇਆ । ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੁਭਾਗੀ ਜੋੜੀ ਨੂੰ ਵਧਾਈ ਦਿੱਤੀ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਦੇ ਢੰਗ ਨਾਲ ਕੀਤੇ ਅਨੰਦ ਕਾਰਜ ਨੂੰ ਮਿਸਾਲੀ ਕਰਾਰ ਦਿੰਦਿਆਂ ਦੂਜਿਆਂ ਲਈ ਪ੍ਰੇਰਣਾ ਸਰੋਤ ਦੱਸਿਆ । ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਇਸ ਮੌਕੇ ਸਾਰਾ ਪੰਥ ਇਕੱਠਾ ਹੋਣ 'ਤੇ ਵਧਾਈ ਦਿੱਤੀ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਜੀਵਨੀ 'ਤੇ ਰੌਸ਼ਨੀ ਪਾਈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਬਾਬਾ ਸਰਬਜੋਤ ਸਿੰਘ ਬੇਦੀ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ. ਕੇ., ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਜਗਤਾਰ ਸਿੰਘ ਰੋਡੇ, ਸੰਤ ਚਰਨਜੀਤ ਸਿੰਘ ਜੱਸੋਵਾਲ, ਵਿਰਸਾ ਸਿੰਘ ਵਲਟੋਹਾ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ ਆਦਿ ਮੌਜੂਦ ਸਨ ।
Comments (0)