ਕਿਸਾਨਾਂ ਵੱਲੋਂ 6 ਫਰਵਰੀ ਨੂੰ ਪੂਰੇ ਭਾਰਤ ਵਿਚ ਕੀਤਾ ਜਾਵੇਗਾ ਚੱਕਾ ਜਾਮ

ਕਿਸਾਨਾਂ ਵੱਲੋਂ 6 ਫਰਵਰੀ ਨੂੰ ਪੂਰੇ ਭਾਰਤ ਵਿਚ ਕੀਤਾ ਜਾਵੇਗਾ ਚੱਕਾ ਜਾਮ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਮੂਹ ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਵਿਚ ਮੋਰਚਿਆਂ ਵਾਲੀਆਂ ਥਾਵਾਂ 'ਤੇ ਇੰਟਰਨੈਟ ਬੰਦ ਕਰਨ, ਬਜਟ ਵਿੱਚ ਕਿਸਾਨਾਂ ਨੂੰ ਅਣਗੌਲਿਆ ਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੂਰੇ ਦੇਸ਼ ਵਿੱਚ 6 ਫਰਵਰੀ ਨੂੰ ਤਿੰਨ ਘੰਟੇ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਹੈ। 

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਇਹ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਦੇਸ਼ ਵਿੱਚ ਸਵੇਰੇ 12 ਤੋਂ ਦੁਪਹਿਰ 3 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ। 

ਜ਼ਿਕਰਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਪਿਛਲੇ 67 ਦਿਨਾਂ ਤੋਂ ਹੱਡ ਚੀਰਵੀਂ ਠੰਢ ਦੇ ਬਾਵਜੂਦ ਕੌਮੀ ਰਾਜਧਾਨੀ ਦੀਆਂ ਸਿੰਘੂ, ਗਾਜ਼ੀਪੁਰ ਤੇ ਟਿਕਰੀ ਵਿੱਚ ਸਰਹੱਦਾਂ ’ਤੇ ਡਟੇ ਹੋਏ ਹਨ ਪਰ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹੈ।