ਦਿੱਲੀ-ਸੁਲਤਾਨਪੁਰ ਲੋਧੀ ਰਲਗੱਡੀ ਦਾ ਨਾਂ "ਸਰਬੱਤ ਦਾ ਭਲਾ" ਐਕਸਪ੍ਰੈੱਸ ਹੋਵੇਗਾ

ਦਿੱਲੀ-ਸੁਲਤਾਨਪੁਰ ਲੋਧੀ ਰਲਗੱਡੀ ਦਾ ਨਾਂ

ਚੰਡੀਗੜ੍ਹ: ਗੁਰੂ ਨਾਨਕ ਪਾਤਸ਼ਾਹ ਦੇ 550ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਭਲਕੇ ਸ਼ੁਰੂ ਕੀਤੀ ਜਾ ਰਹੀ ਦਿੱਲੀ-ਸੁਲਤਾਨਪੁਰ ਲੋਧੀ ਇੰਟਰਸਿਟੀ ਐਕਸਪ੍ਰੈੱਸ ਰੇਲ ਗੱਡੀ ਦਾ ਨਾਂ ਹੁਣ "ਸਰਬੱਤ ਦਾ ਭਲਾ ਐਕਸਪ੍ਰੈਸ" ਹੋਵੇਗਾ। 

ਇਸ ਰੇਲ ਗੱਡੀ ਦੀ ਸ਼ੁਰੂਆਤ ਕੱਲ੍ਹ ਦੁਪਹਿਰ 2.30 ਵਜੇ ਭਾਰਤ ਦੇ ਰੇਲ ਮੰਤਰੀ ਪਿਊਸ਼ ਗੋਇਲ, ਭਾਰਤ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਤੋਂ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਕਰਨਗੇ।

ਇਸ ਗੱਡੀ ਦਾ ਨਾਂ "ਸਰਬੱਤ ਦਾ ਭਲਾ ਐਕਸਪ੍ਰੈੱਸ" ਰੱਖਣ ਬਾਰੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਖਾਤੇ 'ਤੇ ਲਿਖਿਆ, "ਮੇਰੀ ਬੇਨਤੀ ਦਾ ਮਾਣ ਰੱਖ ਕੇ ਦਿੱਲੀ ਤੋਂ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਹੁੰਦੇ ਹੋਏ ਲੋਹੀਆਂ ਖ਼ਾਸ ਚੱਲਣ ਵਾਲੀ ਰੇਲਗੱਡੀ ਦਾ ਨਾਂਅ 'ਸਰਬੱਤ ਦਾ ਭਲਾ' ਐਕਸਪ੍ਰੈੱਸ ਰੱਖਣ ਲਈ ਮੈਂ ਰੇਲਵੇ ਮੰਤਰੀ ਸ਼੍ਰੀ ਪੀਯੂਸ਼ ਗੋਇਲ ਜੀ ਦੀ ਤਹਿ ਦਿਲੋਂ ਧੰਨਵਾਦੀ ਹਾਂ। 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ, ਇਹ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੈ।"

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।