ਮੁਲਤਾਨੀ ਅਗਵਾ ਮਾਮਲੇ 'ਚ ਸੁਮੇਧ ਸੈਣੀ ਖਿਲਾਫ ਮਾਮਲੇ ਦੀ ਪੈਰਵੀ ਵਕੀਲ ਨਰੂਲਾ ਦੇ ਹੱਥ

ਮੁਲਤਾਨੀ ਅਗਵਾ ਮਾਮਲੇ 'ਚ ਸੁਮੇਧ ਸੈਣੀ ਖਿਲਾਫ ਮਾਮਲੇ ਦੀ ਪੈਰਵੀ ਵਕੀਲ ਨਰੂਲਾ ਦੇ ਹੱਥ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਖਿਲਾਫ ਦਰਜ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸਰਕਾਰੀ ਵਕੀਲ ਵਜੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸਰਤੇਜ ਸਿੰਘ ਨਰੂਲਾ ਨੂੰ ਨਿਯੁਕਤ ਕੀਤਾ ਹੈ। 

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਸਕੱਤਰ ਅਰੁਣ ਸੇਖੜੀ ਨੇ ਇਕ ਹੁਕਮ ਜਾਰੀ ਕਰਕੇ ਸਰਤੇਜ ਸਿੰਘ ਨਰੂਲਾ ਨੂੰ ਸਾਬਕਾ ਡੀਜੀਪੀ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਅਪਰਾਧਿਕ ਕੇਸ ਦੀ ਪੈਰਵੀ ਕਰਨ ਲਈ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਹੈ।

ਇਹ ਮਾਮਲਾ ਮੁਹਾਲੀ ਦੇ ਮਟੌਰ ਥਾਣੇ ਵਿਚ ਮੁਕੱਦਮਾ ਨੰ. 77 ਮਿਤੀ 06.05.2020 ਆਈ.ਪੀ.ਸੀ ਦੀ ਧਾਰਾ 364 ਅਧੀਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕ ਕੇਸ ਸੀਆਰਪੀਸੀ ਦੀ ਧਾਰਾ 24 (8) ਅਧੀਨ ਦਰਜ ਕੀਤਾ ਗਿਆ ਹੈ। 
 
ਜਾਣਕਾਰੀ ਮੁਤਾਬਕ ਵਕੀਲ ਨਰੂਲਾ ਨਾਲ ਜ਼ਿਲ੍ਹਾ ਅਦਾਲਤ ਮੁਹਾਲੀ ਦੇ ਸੀਨੀਅਰ ਸਰਕਾਰੀ ਵਕੀਲ ਸੰਜੀਵ ਬੱਤਰਾ ਵੀ ਸਹਿਯੋਗ ਕਰਨਗੇ। ਇਹਨਾਂ ਹੁਕਮਾਂ ਵਿਚ ਵਿੱਚ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਸਿਫ਼ਾਰਸ਼ ਦਾ ਹਵਾਲਾ ਦਿੱਤਾ ਗਿਆ ਹੈ।