ਸ਼ਾਹੀਨ ਬਾਗ ਧਰਨੇ 'ਤੇ ਸੁਪਰੀਮ ਕੋਰਟ ਨੇ ਕਿਹਾ, "ਸੜਕਾਂ ਪੱਕੀਆਂ ਜਾਮ ਨਹੀਂ ਕੀਤੀਆਂ ਜਾ ਸਕਦੀਆਂ"

ਸ਼ਾਹੀਨ ਬਾਗ ਧਰਨੇ 'ਤੇ ਸੁਪਰੀਮ ਕੋਰਟ ਨੇ ਕਿਹਾ,

ਨਵੀਂ ਦਿੱਲੀ: ਸ਼ਾਹੀਨ ਬਾਗ ਧਰਨੇ ਸਬੰਧੀ ਅਪੀਲ 'ਤੇ ਸੁਣਵਾਈ ਕਰਦਿਆਂ ਅੱਜ ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਸੜਕਾਂ ਨੂੰ ਧਰਨੇ ਲਈ ਸਦਾ ਵਾਸਤੇ ਬੰਦ ਕਰਕੇ ਨਹੀਂ ਰੱਖਿਆ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਹੈ ਪਰ ਇਸ ਲਈ ਉਹ ਪ੍ਰਦਰਸ਼ਨ ਲਈ ਨਿਯਤ ਥਾਂ ਦੀ ਵਰਤੋਂ ਕਰਨ ਤਾਂ ਕਿ ਹੋਰ ਲੋਕਾਂ ਨੂੰ ਤਕਲੀਫ ਨਾ ਹੋਵੇ। ਇਸ ਮਾਮਲੇ 'ਚ ਭਾਰਤ ਸਰਕਾਰ, ਦਿੱਲੀ ਸਰਕਾਰ ਅਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕਰਦਿਆਂ ਅਦਾਲਤ ਨੇ ਅਗਲੀ ਸੁਣਵਾਈ 17 ਫਰਵਰੀ ਦੀ ਪੱਕੀ ਕੀਤੀ ਹੈ। 

ਜ਼ਿਕਰਯੋਗ ਹੈ ਕਿ ਵਕੀਲ ਅਮਿਤ ਸਾਹਨੀ ਅਤੇ ਭਾਜਪਾ ਆਗੂ ਨੰਦ ਕਿਸ਼ੋਰ ਗਰਗ ਵੱਲੋਂ ਇਹ ਅਪੀਲ ਦਰਜ ਕੀਤੀ ਗਈ ਸੀ। 

ਦੱਸ ਦਈਏ ਕਿ ਸ਼ਾਹੀਨ ਬਾਗ ਵਿਚ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ 15 ਦੰਬਰ ਤੋਂ ਦਿਨ ਰਾਤ ਧਰਨਾ ਚੱਲ ਰਿਹਾ ਹੈ। ਇਸ  ਧਰਨੇ 'ਚ ਮੁੱਖ ਤੌਰ 'ਤੇ ਮੁਸਲਿਮ ਔਰਤਾਂ ਸ਼ਾਮਲ ਹਨ ਤੇ ਪੰਜਾਬ ਤੋਂ ਸਿੱਖਾਂ ਦੇ ਜਥੇ ਵੀ ਮੁਸਲਮਾਨਾਂ ਨੂੰ ਸਮਰਥਨ ਦੇਣ ਲਈ ਸ਼ਾਹੀਨ ਬਾਗ ਜਾ ਰਹੇ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।