ਮੁਸਲਮਾਨਾਂ ਦਾ ਕਤਲੇਆਮ ਕਰਨ ਵਾਲੇ 14 ਹਿੰਦੂ ਉਮਰ ਕੈਦੀਆਂ ਨੂੰ ਜ਼ਮਾਨਤ ਦਿੱਤੀ

ਮੁਸਲਮਾਨਾਂ ਦਾ ਕਤਲੇਆਮ ਕਰਨ ਵਾਲੇ 14 ਹਿੰਦੂ ਉਮਰ ਕੈਦੀਆਂ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ: ਗੁਜਰਾਤ ਅੰਦਰ 2002 'ਚ ਹੋਏ ਮੁਸਲਿਮ ਕਤਲੇਆਮ ਦੇ ਮਾਮਲਿਆਂ 'ਚ ਦੋਸ਼ੀ 14 ਲੋਕਾਂ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਫਰਵਰੀ 2002 'ਚ ਹੋਏ ਕਤਲੇਆਮ 'ਚ ਕਾਤਲ ਹਿੰਦੂ ਭੀੜਾਂ ਵੱਲੋਂ 2000 ਦੇ ਕਰੀਬ ਮੁਸਲਿਮ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ।

ਇਸ ਕਤਲੇਆਮ ਮੌਕੇ ਨਰਿੰਦਰ ਮੋਦੀ ਗੁਜਰਾਤ ਦੇ ਪ੍ਰਧਾਨ ਮੰਤਰੀ ਸਨ। ਸੁਪਰੀਮ ਕੋਰਟ ਦੇ ਮੁੱਖ ਜੱਜ ਐਸਏ ਬੋਬਦੇ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਮੇਜ ਨੇ ਦੋਸ਼ੀਆਂ ਨੂੰ ਜ਼ਮਾਨਤ ਦਿੰਦਿਆਂ ਇਹਨਾਂ ਦੇ ਗੁਜ਼ਾਰੇ ਦਾ ਪੁਖਤਾ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। 

ਦੱਸ ਦਈਏ ਕਿ ਇਹਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।