ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਹ ਕੀਤੀ

ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਹ ਕੀਤੀ
ਸੱਜਣ ਕੁਮਾਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਨਾਹ ਕਰ ਦਿੱਤੀ ਹੈ। ਸੱਜਣ ਕੁਮਾਰ 1984 ਸਿੱਖ ਕਤਲੇਆਮ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। 

ਸਿੱਖਾਂ ਵੱਲੋਂ ਕਈ ਦਹਾਕਿਆਂ ਦੀ ਕਾਨੂੰਨੀ ਲੜਾਈ ਲੜ੍ਹਨ ਮਗਰੋਂ ਸਿੱਖ ਕਤਲੇਆਮ ਦੇ ਇਕ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਸੰਬਰ 2018 'ਚ ਉਮਰ ਕੈਦ ਦੀ ਸਜ਼ਾ ਹੋਈ ਸੀ। 

ਸੱਜਣ ਕੁਮਾਰ ਵੱਲੋਂ ਪਾਈ ਗਈ ਅਪੀਲ 'ਤੇ ਸੁਣਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ਮੁੱਖ ਜੱਜ ਐਸਏ ਬੋਬਦੇ ਦੀ ਅਗਵਾਈ ਵਾਲੇ ਮੇਜ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਉਹ ਇਸ ਅਪੀਲ 'ਤੇ ਅਗਲੀ ਸੁਣਵਾਈ ਕਰਨਗੇ।

ਸੱਜਣ ਕੁਮਾਰ ਦੇ ਵਕੀਲ ਨੇ ਜ਼ਮਾਨਤ ਲਈ ਪੱਖ ਰਖਦਿਆਂ ਸੱਜਣ ਕੁਮਾਰ ਦੀ ਸਿਹਤ ਰਿਪੋਰਟ ਅਦਾਲਤ ਵਿਚ ਪੇਸ਼ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਦਾ ਭਾਰਤ 13 ਕਿਲੋਂ ਘਟ ਗਿਆ ਹੈ ਤੇ ਉਸਨੂੰ ਆਪਣੇ ਨਿਜੀ ਡਾਕਟਰ ਦੀ ਜ਼ਰੂਰਤ ਹੈ।