ਬਾਦਲ ਦਲ ਦੇ ਵਿਧਾਇਕ ਦਾ ਭਰਾ ਅਤੇ ਸਾਬਕਾ ਮਿਲਕਫੈੱਡ ਚੇਅਰਮੈਨ ਕਾਂਗਰਸ ਵਿੱਚ ਸ਼ਾਮਿਲ ਹੋਇਆ

ਬਾਦਲ ਦਲ ਦੇ ਵਿਧਾਇਕ ਦਾ ਭਰਾ ਅਤੇ ਸਾਬਕਾ ਮਿਲਕਫੈੱਡ ਚੇਅਰਮੈਨ ਕਾਂਗਰਸ ਵਿੱਚ ਸ਼ਾਮਿਲ ਹੋਇਆ

ਚੰਡੀਗੜ੍ਹ: ਪੰਜਾਬ ਵਿੱਚ ਮੰਝਧਾਰ 'ਚ ਫਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਨੂੰ ਅੱਜ ਇੱਕ ਵੱਡਾ ਝਟਕਾ ਲੱਗਿਆ ਹੈ। ਸਾਹਨੇਵਾਲ ਤੋਂ ਬਾਦਲ ਦਲ ਦੇ ਮੋਜੂਦਾ ਵਿਧਾਇਕ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਭਰਤ ਅਤੇ ਮਿਲਕਫੈੱਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ ਅਪਣੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੋਜੂਦਗੀ ਵਿੱਚ ਅੱਜ ਭਾਗਪੁਰ ਸਾਹਨੇਵਾਲ ਹਲਕੇ ਦੇ ਕਈ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਮੈਂਬਰ ਅਤੇ ਸਰਪੰਚਾਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਏ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ