ਕਰਤਾਰਪੁਰ ਲਾਂਘੇ ਅਤੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਲਈ ਸ਼੍ਰੋਮਣੀ ਕਮੇਟੀ ਵਫਦ ਪਾਕਿਸਤਾਨ ਗਿਆ

ਕਰਤਾਰਪੁਰ ਲਾਂਘੇ ਅਤੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਲਈ ਸ਼੍ਰੋਮਣੀ ਕਮੇਟੀ ਵਫਦ ਪਾਕਿਸਤਾਨ ਗਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਗੱਲਬਾਤ ਕੀਤੀ ਜਾਵੇਗੀ। 

ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਵਫ਼ਦ ਵਿੱਚ ਧਰਮ ਪ੍ਰਚਾਰ ਦੇ ਸਕੱਤਰ ਬਲਵਿੰਦਰ ਸਿੰਘ ਜੋੜਾਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਤੋਂ ਇਲਾਵਾ ਸੇਵਕ ਜਥਾ ਨਿਸ਼ਕਾਮ ਬਰਮਿੰਘਮ (ਯੂ. ਕੇ.) ਤੋਂ ਸੰਤ ਬਾਬਾ ਮਹਿੰਦਰ ਸਿੰਘ ਯੂ. ਕੇ. ਅਤੇ ਉਨ੍ਹਾਂ ਦੇ ਨਾਲ ਇੰਦਰਜੀਤ ਸਿੰਘ ਯੂ. ਕੇ. ਸ਼ਾਮਲ ਹਨ। 

ਇਹ ਵਫ਼ਦ ਅੱਜ ਅਟਾਰੀ-ਵਾਹਗਾ ਸਰਹੱਦ ਤੋਂ ਸੜਕ ਮਾਰਗ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਪਾਕਿਸਤਾਨ ਪਹੁੰਚਣ 'ਤੇ ਇਸ ਵਫ਼ਦ ਦਾ ਸਵਾਗਤ ਗਵਰਨਰ ਪੰਜਾਬ ਦੇ ਨੁਮਾਂਇੰਦਿਆਂ ਵਲੋਂ ਕੀਤਾ ਗਿਆ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ