ਸ਼੍ਰੋਮਣੀ ਕਮੇਟੀ ਨੇ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ 'ਤੇ ਇੱਕ ਦੀਪ ਦਾ ਨਾਂ ਰੱਖਣ ਦੀ ਮੰਗ ਕੀਤੀ

ਸ਼੍ਰੋਮਣੀ ਕਮੇਟੀ ਨੇ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ 'ਤੇ ਇੱਕ ਦੀਪ ਦਾ ਨਾਂ ਰੱਖਣ ਦੀ ਮੰਗ ਕੀਤੀ

ਅੰਮ੍ਰਿਤਸਰ: ਅੰਡੇਮਾਨ ਨਿਕੋਬਾਰ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮੰਗ ਕੀਤੀ ਹੈ ਕਿ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੇ ਕਿਸੇ ਇੱਕ ਦੀਪ ਦਾ ਨਾਂ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ 'ਤੇ ਰੱਖਿਆ ਜਾਵੇ। 

ਰਾਜਪਾਲ ਨੂੰ ਲਿਖੀ ਚਿੱਠੀ 'ਚ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਅਤੇ ਜੇਲ੍ਹਾਂ ਕੱਟੀਆਂ ਸਨ। ਉਨ੍ਹਾਂ ਕਿਹਾ ਕਿ ਕਾਲੇਪਾਣੀ ਦੀ ਜੇਲ੍ਹ 'ਚ ਬਹੁਤ ਸਾਰੇ ਸਿੱਖ ਅਜ਼ਾਦੀ ਘੁਲਾਟੀਆਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਵਰ੍ਹੇ ਬਿਤਾਏ ਸਨ। ਇਸ ਕਰਕੇ ਅੰਡੇਮਾਨ ਨਿਕੋਬਾਰ ਦੇ ਕਿਸੇ ਇੱਕ ਦੀਪ ਦਾ ਨਾਂ ਪ੍ਰਸਿੱਧ ਅਜ਼ਾਦੀ ਘੁਲਾਟੀਏ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ 'ਤੇ ਰੱਖਿਆ ਜਾਵੇ।