ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਕਿਊਆਰ ਕੋਡ ਲਗਾ ਕੇ ਸੂਚੀਬੱਧ ਕਰੇਗੀ

ਮੁਕਾਬਲਾ ਪ੍ਰੀਖਿਆਵਾਂ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊਆਰ ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਅਤੇ ਸੰਗਤ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈਏਐੱਸ, ਆਈਪੀਐੱਸ, ਪੀਸੀਐੱਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜਵਾਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਤਿਆਰ ਕੀਤੀ ਜਾਵੇਗੀ, ਜਿਸ ਲਈ ਮੁੱਢਲੇ ਤੌਰ ’ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।
Comments (0)