ਹਰਿਆਣਾ ਗੁਰਦੁਆਰਾ ਕਮੇਟੀ ਨੇ ਗੁਰਦੁਆਰਾ ਨਾਢਾ ਸਾਹਿਬ ਤੋਂ ਕੀਰਤਨ ਦਾ ਕੀਤਾ ਸਿੱਧਾ ਪ੍ਰਸਾਰਨ

ਹਰਿਆਣਾ  ਗੁਰਦੁਆਰਾ  ਕਮੇਟੀ ਨੇ  ਗੁਰਦੁਆਰਾ ਨਾਢਾ ਸਾਹਿਬ ਤੋਂ  ਕੀਰਤਨ ਦਾ ਕੀਤਾ ਸਿੱਧਾ ਪ੍ਰਸਾਰਨ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਪੰਚਕੂਲਾ-ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ 'ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆ ਭਰ ਵਿਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਰਮਨੀਕ ਸਿੰਘ ਨੇ ਦੱਸਿਆ,‘ਕਮੇਟੀ ਦਾ ਚਾਰਜ ਸੰਭਾਲਣ ਤੋਂ ਬਾਅਦ ਅਸੀਂ ਪਹਿਲਾ ਫੈਸਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਤੋਂ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦਾ ਹੈ, ਜੋ ਸੋਮਵਾਰ ਤੋਂ ਸ਼ੁਰੂ ਹੋਇਆ ਹੈ। ਗੁਰਬਾਣੀ ਦਾ ਹੁਣ ਵਿਸ਼ਵ ਪੰਜਾਬੀ ਟੀਵੀ ਰਾਹੀਂ ਦੁਨੀਆ ਭਰ ਦੇ 63 ਦੇਸ਼ਾਂ ਵਿੱਚ ਤੜਕੇ 2.45 ਵਜੇ ਤੋਂ ਸਵੇਰੇ 8 ਵਜੇ ਤੱਕ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਪ੍ਰਮੁੱਖ ਪਲੇਟਫਾਰਮਾਂ 'ਤੇ ਉਪਲਬਧ ਹੈ। ਗੁਰਬਾਣੀ ਦਾ ਪ੍ਰਸਾਰਨ ਕਮੇਟੀ ਦੇ ਸੋਸ਼ਲ ਮੀਡੀਆ ਪੇਜ ਅਤੇ ਯੂਟਿਊਬ ਚੈਨਲ 'ਤੇ ਵੀ ਕੀਤਾ ਜਾਵੇਗਾ। ਹਾਲਾਂਕਿ ਅਧਿਕਾਰ ਐੱਚਐੱਸਜੀਐੱਮਸੀ ਕੋਲ ਰਹਿਣਗੇ।