ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ

ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ

 ਸ. ਸਿਮਰਨਜੀਤ ਸਿੰਘ ਮਾਨ ਦੀ ਤੰਦਰੁਸਤੀ ਲਈ ਹੋਈ ਅਰਦਾਸ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 5 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਵਾਲਿਆਂ ਦੀ 35ਵੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਕੇ ਕੀਰਤਨੀ ਸਿੰਘਾਂ ਨੇ ਰੱਬੀ ਅਕਾਲੀ ਬਾਣੀ ਦੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵੰਤ ਸਿੰਘ ਜੀ ਨੇ ਗੁਰਬਾਣੀ ਕੀਰਤਨ ਉਪਰੰਤ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਉਨ੍ਹਾਂ ਦੱਸਿਆ ਕਿਵੇਂ ਭਾਈ ਗੁਰਦੇਵ ਸਿੰਘ ਜੀ ਨੇ ਭਾਈ ਦਿਆਲਾ ਜੀ ਦੇ ਪੁਰਾਤਨ ਸਿੱਖ ਇਤਿਹਾਸ ਨੂੰ ਅੱਜ ਦੇ ਯੁੱਗ ਵਿੱਚ ਮੂੜ ਦੁਰਾਹ ਕੇ ਜਾਲਮ ਸਰਕਾਰਾਂ ਦੇ ਜ਼ੁਲਮਾਂ ਨੂੰ ਆਪਣੇ ਸਰੀਰ ਤੇ ਝੱਲ ਕੇ ਆਪਣੇ ਆਪ ਨੂੰ ਸਦੀਵੀ ਅਮਰ ਕਰ ਲਿਆ ਹੈ । ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ ਜੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕੁਰਬਾਨੀ ਨੂੰ ਪ੍ਰਨਾਮ ਕਰਦਿਆਂ ਉਹਨਾਂ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਤੇ ਭਾਈ ਸਾਹਿਬ ਜੀ ਕੁਰਬਾਨੀ ਤੋਂ ਬਾਅਦ ਵੀ ਪਰਿਵਾਰ ਵੱਲੋਂ ਕੀਤੀਆਂ ਸੇਵਾਵਾਂ ਨੂੰ ਸਾਂਝਾ ਕੀਤਾ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ ਹੁਣਾ ਸ. ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਤੋਂ ਸੰਸਦ ਮੈਂਬਰ ਵਜੋਂ ਹੋਈ ਜਿੱਤ ਦੀਆਂ ਸਾਰੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਸ.ਸਿਮਰਨਜੀਤ ਸਿੰਘ ਮਾਨ ਜੀ ਸਿਹਤਯਾਬੀ ਲਈ ਅਰਦਾਸ ਕੀਤੀ।  ਸ. ਜਸਵੰਤ ਸਿੰਘ ਦੇ ਪਰਿਵਾਰ ਵੱਲੋਂ ਸ. ਸਿਮਰਨਜੀਤ ਸਿੰਘ ਮਾਨ ਜੀ ਦੀ ਜਿੱਤ ਦੀ ਖੁਸ਼ੀ ਨੂੰ ਮੁੱਖ ਰੱਖ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸ. ਸਿਮਰਨਜੀਤ ਸਿੰਘ ਮਾਨ ਦੀ ਤੰਦਰੁਸਤੀ ਲਈ ਅਰਦਾਸ ਕਰਵਾਈ, ਦੂਰ ਦੂਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ ਜਿਨ੍ਹਾਂ ਵਿੱਚ ਜਥੇਦਾਰ ਸਤਨਾਮ ਸਿੰਘ ਬੱਬਰ, ਸ. ਰਜਿੰਦਰ ਸਿੰਘ ਬੱਬਰ, ਭਾਈ ਪ੍ਰਤਾਪ ਸਿੰਘ, ਭਾਈ ਅਮਰਜੀਤ ਸਿੰਘ, ਸ. ਕਸ਼ਮੀਰ ਸਿੰਘ, ਸ. ਸੁਰਜੀਤ ਸਿੰਘ ਨੰਦਾ, ਸ. ਤਰਲੋਕ ਸਿੰਘ, ਸਾਬਕਾ ਪ੍ਰਧਾਨ ਭਾਈ ਸਰਦੂਲ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।