ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਅੰਤਿਮ ਦਰਸ਼ਨ ਦੀਦਾਰੇ ਅਤੇ ਸੰਸਕਾਰ ਅਜ ਹੋਣਗੇ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਅੰਤਿਮ ਦਰਸ਼ਨ ਦੀਦਾਰੇ ਅਤੇ ਸੰਸਕਾਰ ਅਜ ਹੋਣਗੇ

ਭਾਈ ਨਿੱਝਰ ਦੇ ਕਤਲ ਦੀ ਜਾਂਚ ਵਾਸਤੇ ਸਰਕਾਰ ਤੇ ਦਬਾਅ ਬਣਾਉਣ ਲਈ ਕੌਂਸਲ ਕਮੇਟੀ ਵਲੋਂ ਇੱਕ ਪ੍ਰਸਤਾਵ ਕੀਤਾ ਗਿਆ ਹੈ ਪਾਸ  

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਭਾਈ ਹਰਦੀਪ ਸਿੰਘ ਨਿੱਝਰ ਪ੍ਰਧਾਨ, ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ, “ਪੰਜਾਬ ਦੀ ਅਜ਼ਾਦੀ -ਖਾਲਿਸਤਾਨ ਰੈਫਰੈਂਡਮ” ਦੀ ਮੁਹਿੰਮ ਕਰਦਿਆਂ ਬੀਤੇ ਦਿਨੀਂ ਸ਼ਹਾਦਤ ਦਾ ਜਾਮ ਪੀ ਗਏ ਸਨ। ਉਨ੍ਹਾਂ ਦੇ ਅੰਤਿਮ ਦਰਸ਼ਨ ਦੀਦਾਰੇ ਐਤਵਾਰ, 25 ਜੂਨ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵਿਖੇ ਕਨੈਡਾ ਦੇ ਸਵੇਰੇ 11:30 ਤੋਂ 2:00 ਵਜੇ ਤੱਕ ਕੀਤੇ ਜਾ ਸਕਦੇ ਹਨ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4:30 ਵਜੇ ਹੋਣਗੇ । ਭੋਗ ਅਤੇ ਅਰਦਾਸ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ, ਬੀ.ਸੀ ਵਿਖੇ ਸ਼ਾਮ 5:00 ਵਜੇ ਹੋਣਗੇ । ਉਨ੍ਹਾਂ ਦੇ ਨਮਿਤ ਪ੍ਰਬੰਧਕਾਂ ਵਲੋਂ ਸ਼ਹੀਦ ਜੱਥੇਦਾਰ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਸਮਾਗਮ ਵਿੱਚ ਕੇਸਰੀ ਦਸਤਾਰਾਂ, ਦੁਪੱਟਿਆਂ ਅਤੇ ਖਾਲਿਸਤਾਨ ਦੇ ਝੰਡਿਆਂ ਨਾਲ ਪਹੁੰਚਣ ਦੀ ਅਪੀਲ ਕੀਤੀ ਗਈ ਹੈ । ਜਿਕਰਯੋਗ ਹੈ ਕਿ ਭਾਈ ਨਿੱਝਰ ਵਲੋਂ ਪੰਥ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਦਿਆਂ ਸਰਕਾਰਾਂ ਅਤੇ ਏਜੰਸੀਆਂ ਵਾਲਿਆਂ ਦੀ ਅੱਖਾਂ ਵਿਚ ਓਹ ਪਿਛਲੇ ਲੰਮੇ ਸਮੇਂ ਤੋਂ ਰੜਕ ਰਹੇ ਸਨ, ਤੇ ਬੀਤੀ 19 ਜੂਨ ਨੂੰ ਜਦੋ ਓਹ ਗੁਰੂਘਰ ਤੋਂ ਬਾਹਰ ਆਪਣੀ ਗੱਡੀ ਵਿਚ ਬੈਠ ਗਏ ਸਨ ਤਦ ਅਣਪਛਾਤੇ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ । ਕੌਂਸਲ ਕਮੇਟੀ ਦੀ ਮੀਟਿੰਗ ਵਿੱਚ, ਬਰੈਂਪਟਨ ਸਿਟੀ ਕਾਉਂਸਲ ਨੇ ਸਰਬਸੰਮਤੀ ਨਾਲ ਹਰਕੀਰਤ ਸਿੰਘ, ਗੁਰਪ੍ਰਤਾਪ ਤੁਰ ਅਤੇ ਨਵਜੀਤ ਕੌਰ ਬਰਾੜ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕਰਨ ਅਤੇ ਕਿਸੇ ਵੀ ਸੰਭਾਵੀ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਕਰਨ ਲਈ ਫੈਡਰਲ ਸਰਕਾਰ 'ਤੇ ਦਬਾਅ ਪਾਉਣ ਲਈ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਹੈ ।