ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। 

ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਤੇ ਭਤੀਜੇ ਭਾਈ ਬਲਤੇਜ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਿਮਰਨਜੀਤ ਸਿੰਘ ਮਾਨ, ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਹਰਪਾਲ ਸਿੰਘ ਚੀਮਾ, ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਮਨਜੀਤ ਸਿੰਘ ਭੋਮਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।