ਜੁਝਾਰੂ ਸ਼ਹੀਦਾਂ ਦੀ ਯਾਦ ਵਿਚ ਫਰੀਮੌਂਟ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਅਰੰਭ

ਜੁਝਾਰੂ ਸ਼ਹੀਦਾਂ ਦੀ ਯਾਦ ਵਿਚ ਫਰੀਮੌਂਟ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਅਰੰਭ

ਅੰਮ੍ਰਿਤਸਰ ਟਾਈਮਜ਼ ਬਿਊਰੋ

ਗੁਰਦੁਆਰਾ ਸਾਹਿਬ ਫਰੀਮੌਂਟ ਵਿਖੇ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਕਾਇਮੀ ਲਈ ਭਾਰਤ ਸਰਕਾਰ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਜੁਝਾਰੂਆਂ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਹਨ। 

ਸ਼ਹੀਦ ਭਾਈ ਮਨਬੀਰ ਸਿੰਘ ਚਹੇੜੂ, ਸ਼ਹੀਦ ਜਨਰਲ ਲਾਭ ਸਿੰਘ, ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ, ਸ਼ਹੀਦ ਭਾਈ ਗੁਰਜੰਟ ਸਿੰਘ ਬੁਧਸਿੰਘਵਾਲਾ ਅਤੇ ਸ਼ਹੀਦ ਭਾਈ ਬਲਬੀਰ ਸਿੰਘ ਰਾਏਪੁਰ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਫਰੀਮੌਂਟ ਵੱਲੋਂ 'ਯਾਦ ਸ਼ਹੀਦਾਂ ਦੀ' ਸਮਾਗਮ ਕਰਵਾਏ ਜਾ ਰਹੇ ਹਨ। 

ਇਹਨਾਂ ਸ਼ਹੀਦਾਂ ਦੀ ਯਾਦ ਵਿਚ 7 ਅਗਸਤ ਨੂੰ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਜਿਹਨਾਂ ਦੇ ਭੋਗ 9 ਅਗਸਤ ਦਿਨ ਐਤਵਾਰ ਨੂੰ ਪਾਏ ਜਾਣਗੇ। 

ਕੋਰੋਨਾਵਾਇਰਸ ਮਹਾਂਮਾਰੀ ਕਾਰਨ ਅਮਰੀਕਾ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਅਖੰਡ ਪਾਠ ਅਤੇ ਕਥਾ-ਕੀਰਤਨ ਘਰੇ ਬੈਠ ਕੇ ਹੀ ਸੁਣਨ ਦੀ ਕਿਰਪਾਲਤਾ ਕਰਨ। 

ਵਧੇਰੇ ਜਾਣਕਾਰੀ ਲਈ ਸੰਗਤਾਂ 510 790 0177 ਨੰਬਰ 'ਤੇ ਸੰਪਰਕ ਕਰ ਸਕਦੀਆਂ ਹਨ।