ਬੇਅੰਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿਚ ਸ਼ਮਸ਼ੇਰ ਸਿੰਘ ਜ਼ਮਾਨਤ ’ਤੇ ਹੋਏ ਰਿਹਾਅ

ਬੇਅੰਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿਚ ਸ਼ਮਸ਼ੇਰ ਸਿੰਘ ਜ਼ਮਾਨਤ ’ਤੇ ਹੋਏ ਰਿਹਾਅ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਦੋਸ਼ੀ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਬੀਤੇ ਦਿਨੀਂ ਬੁੜੈਲ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਜ਼ਿਲ੍ਹਾ ਅਦਾਲਤ ਦੇ ਆਦੇਸ਼ਾਂ ’ਤੇ ਜ਼ਮਾਨਤ ’ਤੇ ਛੱਡਿਆ ਹੈ। ਸੀਜੇਐੱਮ ਡਾ. ਅਮਨ ਇੰਦਰ ਸਿੰਘ ਦੀ ਅਦਾਲਤ ਨੇ ਬੁੱਧਵਾਰ ਨੂੰ ਦੋ ਲੱਖ ਰੁਪਏ ਦੇ ਮੁਚਲਕੇ ਅਤੇ ਕੁਝ ਸ਼ਰਤਾਂ ਨਾਲ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕੀਤੀ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅਗਸਤ 2007 ’ਚ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਥੇ ਮਾਮਲੇ ਵਿਚ ਹੋਰ ਦੋਸ਼ੀਆਂ ਨੂੰ ਵੀ ਸਜ਼ਾ ਹੋਈ ਸੀ। ਬੇਅੰਤ ਸਿੰਘ ਹੱਤਿਆ ਕਾਂਡ ਵਿਚ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਮਾਮਲਾ ਹਾਲੇ ਪੈਡਿੰਗ ਹੈ। ਇਸ ਤੋਂ ਪਹਿਲਾਂ ਜੁਲਾਈ 2023 ’ਚ ਸੀਜੇਐੱਮ ਅਦਾਲਤ ਨੇ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਵਾਲੀ ਸਿਫ਼ਾਰਸ਼ ’ਤੇ ਪ੍ਰਸ਼ਾਸਨ ਨੂੰ ਦੋ ਮਹੀਨਿਆਂ ’ਚ ਫ਼ੈਸਲਾ ਲੈਣ ਲਈ ਕਿਹਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਜੇ ਸ਼ਮਸ਼ੇਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਸਬੰਧਤ ਅਥਾਰਟੀ ਖ਼ਾਰਜ ਕਰ ਦਿੰਦੀ ਹੈ ਤਾਂ ਉਸ ਨੂੰ ਸਰੇਂਡਰ ਕਰਨਾ ਹੋਵੇਗਾ।