ਦਿੱਲੀ ਦੰਗਿਆਂ ਨਾਲ ਸਬੰਧਿਤ ਮਾਮਲੇ 'ਚ ਸ਼ਰਜੀਤ ਇਮਾਮ ਨੂੰ ਚਾਰ ਦਿਨਾਂ ਪੁਲਸ ਹਿਰਾਸਤ ਵਿਚ ਭੇਜਿਆ

ਦਿੱਲੀ ਦੰਗਿਆਂ ਨਾਲ ਸਬੰਧਿਤ ਮਾਮਲੇ 'ਚ ਸ਼ਰਜੀਤ ਇਮਾਮ ਨੂੰ ਚਾਰ ਦਿਨਾਂ ਪੁਲਸ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਪਾਸ ਕੀਤੇ ਵਿਵਾਦਤ ਕਾਨੂੰਨ ਸੀਏਏ ਖਿਲਾਫ ਮੁਸਲਿਮ ਭਾਈਚਾਰੇ ਦੀ ਲੋਕ ਲਹਿਰ ਲਾਮਬੰਦ ਕਰਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਜੇਐਨਯੈ ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਦੀ ਅਦਾਲਤ ਨੇ 4 ਦਿਨਾਂ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਹੈ। 

ਸ਼ਰਜੀਲ ਖਿਲਾਫ ਕਾਲੇ ਕਾਨੂੰਨ ਵਜੋਂ ਜਾਣੇ ਜਾਂਦੇ ਯੂਏਪੀਏ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਉਹ ਪਹਿਲਾਂ ਹੀ ਜੇਲ੍ਹ ਵਿਚ ਬੰਦ ਹੈ। 

ਮੰਗਲਵਾਰ ਨੂੰ ਦਿੱਲੀ ਪੁਲਿਸ ਨੇ ਸ਼ਰਜੀਲ ਨੂੰ ਦਿੱਲੀ ਦੰਗਿਆਂ ਦੇ ਇਕ ਮਾਮਲੇ 'ਚ ਗ੍ਰਿਫਤਾਰ ਕਰਕੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ। ਉਸਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ।