ਸ਼ਿਲਾਂਗ ਦੇ ਸਿੱਖਾਂ ਨੂੰ ਉਜਾੜਨ ਦੀਆਂ ਕੋਸ਼ਿਸ਼ਾਂ ਦੇ ਮਾਮਲੇ 'ਤੇ ਭਾਰਤ ਸਰਕਾਰ ਨੇ ਬੈਠਕ ਬੁਲਾਈ

ਸ਼ਿਲਾਂਗ ਦੇ ਸਿੱਖਾਂ ਨੂੰ ਉਜਾੜਨ ਦੀਆਂ ਕੋਸ਼ਿਸ਼ਾਂ ਦੇ ਮਾਮਲੇ 'ਤੇ ਭਾਰਤ ਸਰਕਾਰ ਨੇ ਬੈਠਕ ਬੁਲਾਈ

ਸ਼ਿਲਾਂਗ: ਸ਼ਿਲਾਂਗ ਦੇ ਸਿੱਖਾਂ ਨੂੰ ਉਜਾੜਨ ਦੀਆਂ ਮੇਘਾਲਿਆ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ਿਕਾਇਤ ਦਰਜ ਕਰਾਉਣ ਮਗਰੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਮੇਘਾਲਿਆ ਸਰਕਾਰ ਨੂੰ ਬੈਠਕ ਲਈ ਬੁਲਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਘਾਲਿਆ ਦੇ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੁੱਖ ਸਕੱਤਰ ਇਸ ਬੈਠਕ ਵਿੱਚ ਸ਼ਾਮਲ ਹੋਣਗੇ। 

ਜ਼ਿਕਰਯੋਗ ਹੈ ਕਿ 200 ਸਾਲ ਪਹਿਲਾਂ ਤੋਂ ਸ਼ਿਲਾਂਗ ਵਿੱਚ ਵਸੇ ਸਿੱਖ ਪਰਿਵਾਰਾਂ ਨੂੰ ਬੀਤੇ ਕੁੱਝ ਸਮੇਂ ਤੋਂ ਇੱਥੋਂ ਉਜਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਪਿਛਲੇ ਦਿਨੀਂ ਮੇਘਾਲਿਆ ਦੀ ਇੱਕ ਹਥਿਆਰਬੰਦ ਜਥੇਬੰਦੀ ਵੱਲੋਂ ਸਿੱਖਾਂ ਨੂੰ ਧਮਕੀ ਪੱਤਰ ਜਾਰੀ ਕੀਤਾ ਗਿਆ।