ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰੂ ਗੋਬਿੰਦ ਸਿੰਘ ਬਾਰੇ ਐਨੀਮੇਟਿਡ ਫ਼ਿਲਮ ਬਣਾਉਣ ਦੀ ਨਿਖੇਧੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰੂ ਗੋਬਿੰਦ ਸਿੰਘ ਬਾਰੇ ਐਨੀਮੇਟਿਡ ਫ਼ਿਲਮ ਬਣਾਉਣ ਦੀ ਨਿਖੇਧੀ

ਅੰਮ੍ਰਿਤਸਰ ਟਾਈਮਜ਼

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਵਿਵੇਕ ਬਿੰਦਰਾ ਦਿੱਲੀ ਨੇ ਵੀਡੀਓ ਵਿਚ ਗੁਰੂ ਗੋਬਿੰਦ ਸਿੰਘ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਦਾ ਕਾਰਟੂਨ ਐਨੀਮੇਟਿਡ ਬਣਾ ਕੇ ਟੋਡਰ ਮੱਲ ਨਾਲ ਬਚਨ ਕਰਦੇ ਵਿਖਾਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਵਿਵੇਕ ਦੀ ਇਸ ਵੀਡੀਓ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਵੱਜੀ ਹੈ ਅਤੇ ਉਨ੍ਹਾਂ ਅੰਦਰ ਭਾਰੀ ਰੋਸ ਤੇ ਰੋਹ ਹੈ। ਉਨ੍ਹਾਂ ਕਿਹਾ ਕਿ ਡਾ. ਵਿਵੇਕ ਨੂੰ ਫੌਰੀ ਤੌਰ ’ਤੇ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।