ਚਿੱਟੇ ਤੇ 40 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਸ਼ਿਵ ਸੈਨਿਕ ਕਾਬੂ

ਚਿੱਟੇ ਤੇ 40 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਸ਼ਿਵ ਸੈਨਿਕ ਕਾਬੂ

ਰਈਆ: ਸ਼ਿਵ ਸੈਨਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਅਤੇ ਉਸ ਦੇ ਸਾਲੇ ਨੂੰ ਪੰਜਾਬ ਪੁਲਿਸ ਨੇ 11 ਗ੍ਰਾਮ ਚਿੱਟਾ ਅਤੇ ਨਜ਼ਾਇਜ਼ ਸ਼ਰਾਬ ਦੀਆਂ 40 ਬੋਤਲਾਂ ਸਮੇਤ ਫੜ੍ਹਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਿਵ ਸੈਨਾ ਮਾਝਾ ਜ਼ੋਨ ਦਾ ਪ੍ਰਧਾਨ ਮਨਜੀਤ ਸਿੰਘ ਉਰਫ਼ ਗੋਰਾ ਪੁੱਤਰ ਨਾਜਰ ਸਿੰਘ ਵਾਸੀ ਡੁੱਬਗੜ ਕਲੋਨੀ ਰਈਆ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਜਿਸ 'ਤੇ ਊਧਮ ਸਿੰਘ ਇੰਚਾਰਜ ਪੁਲਿਸ ਚੌਕੀ ਰਈਆ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਉਰਫ਼ ਗੋਰਾ ਦੇ ਘਰ ਛਾਪਾ ਮਾਰਿਆ ਤਾਂ ਤਲਾਸ਼ੀ ਦੌਰਾਨ ਉਸ ਦੇ ਘਰੋਂ 11 ਗ੍ਰਾਮ ਚਿੱਟਾ ਅਤੇ ਘਰ 'ਚ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।

ਪੁਲਿਸ ਪਾਰਟੀ ਨੇ ਮਨਜੀਤ ਸਿੰਘ ਗੋਰਾ ਅਤੇ ਉਸ ਦੇ ਸਾਲੇ ਸਤਨਾਮ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਨ੍ਹਾਂ ਖਿ਼ਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ