ਮਹਾਰਾਸ਼ਟਰ ਵਿੱਚ ਕਾਂਗਰਸ ਅਤੇ ਐਨਸੀਪੀ ਨਾਲ ਮਿਲ ਕੇ ਸਰਕਾਰ ਬਣਾਉਣ ਲਈ ਤਿਆਰ ਸ਼ਿਵ ਸੈਨਾ

ਮਹਾਰਾਸ਼ਟਰ ਵਿੱਚ ਕਾਂਗਰਸ ਅਤੇ ਐਨਸੀਪੀ ਨਾਲ ਮਿਲ ਕੇ ਸਰਕਾਰ ਬਣਾਉਣ ਲਈ ਤਿਆਰ ਸ਼ਿਵ ਸੈਨਾ

ਮੁੰਬਈ: ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੇ ਕਾਂਗਰਸ ਅਤੇ ਨੈਸ਼ਨਲ ਕਾਂਗਰਸ ਪਾਰਟੀ (ਐਨਸੀਪੀ) ਨਾਲ ਮਿਲ ਕੇ ਸਰਕਾਰ ਬਣਾਉਣ ਦਾ ਫੈਂਸਲਾ ਕੀਤਾ ਹੈ। ਇਹ ਐਲ਼ਾਨ ਕਰਦਿਆਂ ਸ਼ਿਵ ਸੈਨਾ ਦੇ ਮੈਂਬਰ ਪਾਰਲੀਮੈਂਟ ਸੰਜੇ ਰਾਊਤ ਨੇ ਕਿਹਾ ਕਿ ਉਹ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਵੀ ਸਮਰਥਨ ਵਾਪਿਸ ਲੈ ਰਹੇ ਹਨ।

ਸ਼ਿਵ ਸੈਨਾ ਨੇ ਕਿਹਾ ਕਿ ਉਹਨਾਂ ਵੱਲੋਂ ਸਰਕਾਰ ਬਣਾਉਣ ਲਈ ਇਹ ਪਹਿਲਾ ਕਦਮ ਚੁੱਕਿਆ ਗਿਆ ਹੈ ਅਤੇ ਹੁਣ ਦੂਜੀਆਂ ਪਾਰਟੀਆਂ ਨੂੰ ਵੀ ਇੱਕ ਸਾਂਝੇ ਅਜੈਂਡੇ 'ਤੇ ਸਰਕਾਰ ਬਣਾਉਣ ਲਈ ਸਹਿਮਤੀ ਦੇਣੀ ਚਾਹੀਦੀ ਹੈ। 

ਸ਼ਿਵ ਸੈਨਾ ਦੇ ਆਗੂ ਰਾਊਤ ਨੇ ਕਿਹਾ ਕਿ ਪਾਰਟੀ ਮੁਖੀ ਉਧਵ ਠਾਕਰੇ ਨੇ ਕੇਂਦਰ ਸਰਕਾਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਅਰਵਿੰਦ ਸਾਵੰਤ ਨੂੰ ਮੰਤਰੀ ਅਹੁਦਾ ਛੱਡਣ ਲਈ ਕਹਿ ਦਿੱਤਾ ਹੈ।

ਫਿਲਹਾਲ ਨੈਸ਼ਨਲ ਕਾਂਗਰਸ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਪੇਸ਼ਕਸ਼ ਬਾਰੇ ਫੈਂਸਲਾ ਕਰਨਾ ਬਾਕੀ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।