ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਕੋਟਕਪੂਰਾ ਦੇ ਐਸਐਚਓ ਗੁਰਦੀਪ ਪੰਧੇਰ ਨੂੰ ਗ੍ਰਿਫਤਾਰ ਕੀਤਾ

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਕੋਟਕਪੂਰਾ ਦੇ ਐਸਐਚਓ ਗੁਰਦੀਪ ਪੰਧੇਰ ਨੂੰ ਗ੍ਰਿਫਤਾਰ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕੋਟਕਪੂਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੀਆਂ ਸਿੱਖ ਸੰਗਤਾਂ 'ਤੇ ਪੁਲਸ ਵੱਲੋਂ ਚਲਾਈ ਗੋਲੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਸਿੱਟ ਨੇ ਐਸ.ਐਚ.ਓ ਗੁਰਦੀਪ ਪੰਧੇਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਇਸ ਮਾਮਲੇ ਵਿਚ ਸਿੱਟ ਨੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਏਡੀਸੀਪੀ ਪਰਮਜੀਤ ਪੱਨੂ, ਡੀਐਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਕੋਟਕਪੂਰਾ ਐਸਐਚਓ ਗੁਰਦੀਪ ਪੰਧੇਰ ਨੂੰ ਨਾਮਜ਼ਦ ਕੀਤਾ ਗਿਆ ਸੀ। 

ਗੁਰਦੀਪ ਪੰਧੇਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਸਾਰੀ ਕਾਰਵਾਈ ਸਿੱਟ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਿਚ ਕੀਤੀ ਗਈ ਹੈ।