ਗੁਰਦੁਆਰਾ ਬੇਰ ਸਾਹਿਬ ਵਿਚ ਖੁਸਰੇ ਵਲੋਂ ਬੇਅਦਬੀ

ਗੁਰਦੁਆਰਾ ਬੇਰ ਸਾਹਿਬ ਵਿਚ ਖੁਸਰੇ ਵਲੋਂ ਬੇਅਦਬੀ

ਮੁਲਜ਼ਮ  ਗ੍ਰਿਫ਼ਤਾਰ, ਪੁਲੀਸ ਵਲੋਂ ਜਾਂਚ ਸ਼ੁਰੂ

ਅੰਮ੍ਰਿਤਸਰ ਟਾਈਮਜ਼

ਸੁਲਤਾਨਪੁਰ ਲੋਧੀ : ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਵਿਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਇਕ ਘਟਨਾ ਨੂੰ ਸੰਗਤ ਦੇ ਸਹਿਯੋਗ ਨਾਲ ਨਾਕਾਮ ਕਰ ਦਿੱਤਾ ਗਿਆ। ਇਕ ਕਿੰਨਰ ਵੱਲੋਂ ਗੁਰਦੁਆਰਾ ਸਾਹਿਬ ’ਵਿਚ ਇਤਰਾਜ਼ਯੋਗ ਹਰਕਤਾਂ ਕੀਤੀਆਂ ਜਾ ਰਹੀਆਂ ਸਨ। ਸ਼ੱਕ ਹੋਣ ’ਤੇ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ ਤੇ ਪਹਿਲਾਂ ਇਹ ਮਾਮਲਾ ਗੁਰਦੁਆਰੇ ਦੇ ਮੈਨੇਜਰ ਦੇ ਧਿਆਨ ’ਵਿਚ ਲਿਆਂਦਾ ਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ’ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸੰਗਤ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ। ਸੰਗਤ ਵੱਲੋਂ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਤੁਰੰਤ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮੌਕੇ ’ਤੇ ਇਕੱਠੀਆਂ ਹੋਈ ਸਿੱਖ ਜਥੇਬੰਦੀਆਂ ਦੀ ਹਾਜ਼ਰੀ ’ਵਿਚ ਮੁਲਜ਼ਮ ਨੂੰ ਹਿਰਾਸਤ ’ਵਿਚ ਲੈ ਕੇ ਜਾਂਚ ਉਪਰੰਤ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਇਸ ਮੌਕੇ ਪਹੁੰਚੇ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਜਿੱਥੇ ਵੀ ਹੋਣ, ਉਹ ਅਤਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕਿੰਨਰ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਇਤਰਾਜ਼ਯੋਗ ਹਰਕਤਾਂ ਕਰਨ ਪਿੱਛੇ ਕੀ ਕਾਰਨ ਹੋ ਸਕਦਾ ਹੈ, ਉਸਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਇਸ ਪਿੱਛੇ ਕਿਸੇ ਵਿਅਕਤੀ ਜਾਂ ਸੰਗਠਨ ਦਾ ਹੱਥ ਹੈ, ਤਾਂ ਇਸ ਦੀ ਵੀ ਜਾਂਚ ਕਰ ਕੇ ਪਰਦਾਫ਼ਾਸ਼ ਹੋਣਾ ਚਾਹੀਦਾ ਹੈ। ਉਧਰ ਮੌਕੇ ’ਤੇ ਪਹੁੰਚੇ ਐੱਸਐੱਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਮਾਮਲੇ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਤੋਂ ਪੁੱਛਗਿੱਤ ਕਰ ਕੇ ਸਮੁੱਚੀ ਕਾਰਵਾਈ ਕੀਤੀ ਜਾਵੇਗੀ।