ਕਰਤਾਰਪੁਰ ਲਾਂਘੇ 'ਤੇ ਪੁੱਜੇ ਸਿਧੂ ਨੇ ਕਿਹਾ, "ਜਦੋਂ ਕੋਈ ਮੇਰੇ ਕਿਰਦਾਰ 'ਤੇ ਚਿੱਕੜ ਸੁੱਟੇ, ਮੈਂ ਬਰਦਾਸ਼ਤ ਨਹੀਂ ਕਰ ਸਕਦਾ"

ਕਰਤਾਰਪੁਰ ਲਾਂਘੇ 'ਤੇ ਪੁੱਜੇ ਸਿਧੂ ਨੇ ਕਿਹਾ,

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਵਿੱਚ ਅਹਿਮ ਰੋਲ ਨਿਭਾਉਣ ਵਾਲੇ ਨਵਜੋਤ ਸਿੰਘ ਸਿੱਧੂ ਅੱਜ ਜਦੋਂ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਲਾਂਘੇ 'ਤੇ ਪਹੁੰਚੇ ਤਾਂ ਉੱਥੇ ਮੋਜੂਦ ਪੰਜਾਬ ਦੇ ਵਿਧਾਇਕਾਂ ਅਤੇ ਸਿੱਖ ਸੰਗਤਾਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕਈ ਮਹੀਨਿਆਂ ਬਾਅਦ ਲੋਕਾਂ ਸਾਹਮਣੇ ਆਏ ਸਿੱਧੂ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਤੁਹਾਨੂੰ ਇਸ ਲਾਂਘੇ ਦੇ ਖੁੱਲ੍ਹਣ ਦਾ ਕ੍ਰੈਡਿਟ ਦਿੱਤਾ ਜਾ ਰਿਹਾ ਹੈ ਤਾਂ ਉਹਨਾਂ ਕਿਹਾ, "ਇਹ ਸਭ ਬਾਬੇ ਨਾਨਕ ਨੇ ਕੀਤਾ ਹੈ।"

ਜਦੋਂ ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਿੱਧੂ ਨੂੰ ਉਹਨਾਂ ਦੀ ਵਿਧਾਨ ਸਭਾ ਵਿੱਚ ਗੈਰਹਾਜ਼ਰੀ ਬਾਰੇ ਪੁੱਛਿਆ ਤਾਂ ਸਿੱਧੂ ਨੇ ਕਿਹਾ, ""ਜਦੋਂ ਕੋਈ ਮੇਰੇ ਕਿਰਦਾਰ 'ਤੇ ਚਿੱਕੜ ਸੁੱਟੇ, ਮੈਂ ਬਰਦਾਸ਼ਤ ਨਹੀਂ ਕਰ ਸਕਦਾ"।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।