ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ ਦੇ ਪਿਤਾ ਸ.ਸਮਿਦਰ ਸਿੰਘ ਦੇ ਅਕਾਲ ਚਲਾਣੇ ਤੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ  ਗਹਿਰੇ ਦੁੱਖ ਦਾ ਪ੍ਰਗਟਾਵਾ

ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ ਦੇ ਪਿਤਾ ਸ.ਸਮਿਦਰ ਸਿੰਘ ਦੇ ਅਕਾਲ ਚਲਾਣੇ ਤੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ  ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਜਰਮਨ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਜਥੇਦਾਰ ਰੇਸ਼ਮ ਸਿੰਘ ਬੱਬਰ, ਜਥੇਦਾਰ ਸਤਨਾਮ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਾਜਿੰਦਰ ਸਿੰਘ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਅਮਰਜੀਤ ਸਿੰਘ ਮੰਗੂਪੁਰ, ਭਾਈ ਜਤਿੰਦਰਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਰਾਜ ਸਿੰਘ ਗਿੱਲ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ ਅਤੇ ਭਾਈ ਸੁਖਵਿੰਦਰ ਸਿੰਘ ਆਦਿ ਸਿੰਘਾਂ ਨੇ ਬਹੁਤ ਲੰਮੇ ਸਮੇਂ ਤੋਂ ਜਲਾਵਤਨੀ ਕੱਟ ਰਹੇ ਖਾਲਿਸਤਾਨ ਦੀ ਪ੍ਰਾਪਤੀ ਲਈ ਅਹਿਮ ਯੋਗਦਾਨ ਪਾਅ ਰਹੇ ਫੈਡਰੇਸ਼ਨ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਪਿਤਾ ਸ.ਸਮਿਦਰ ਸਿੰਘ ਦੇ ਅਕਾਲ ਚਲਾਣੇ ਤੇ ਭਾਈ ਗੁਰਮੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਹੈ ਕਿ ਅਜ਼ਾਦੀ ਲਈ ਕੀ ਕੀਮਤ ਤਾਰਨੀ ਪੈਂਦੀ ਹੈ ਇਹ ਅਜ਼ਾਦੀ ਦੇ ਪ੍ਰਵਾਨੇ ਹੀ ਮਹਿਸੂਸ ਕਰ ਸਕਦੇ ਹਨ। ਆਪਣਿਆਂ ਦੀ ਖੁਸ਼ੀ ਗਮੀ ਵਿੱਚ ਵੀ ਸ਼ਾਮਿਲ ਨਾ ਹੋ ਸਕਣਾ ਬੁਢਾਪੇ ਵਿੱਚ ਮਾਂ ਬਾਪ ਦਾ ਸਹਾਰਾ ਨਾ ਬਣ ਸਕਣਾ ਇਹ ਵੀ ਅਜ਼ਾਦੀ ਦੀ ਕੀਮਤ ਦਾ ਇੱਕ ਹਿੱਸਾ ਹੈ। ਜਦੋਂ ਕੋਈ ਸਿੰਘ ਭਗੌੜਾ ਹੋ ਜਾਂਦਾ ਹੈ ਤਾਂ ਉਸ ਦਾ ਸਭ ਤੋ ਜਿਆਦਾ ਸੇਕ ਪ੍ਰੀਵਾਰ ਨੂੰ ਲਗਦਾ ਹੈ। ਸ.ਸਮਿੰਦਰ ਸਿੰਘ ਨੇ ਉਹ ਸੇਕ ਆਪਣੇ ਪਿੰਡੇ ਤੇ ਹੰਡਾਇਆ ਹੈ। ਉਨਾਂ ਨੂੰ ਅਨੇਕਾਂ ਬੁੱਚੜ ਪੁਲੀਸ ਵਾਲਿਆਂ ਦਾ ਤਸ਼ੱਦਦ ਆਪਣੇ ਪਿੰਡੇ ਤੇ ਸਹਿਣਾ ਪਿਆ। ਪਰ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ ਅਤੇ ਜਿੰਨਾ ਵੀ ਹੋ ਸਕਿਆ ਆਪਣਾ ਯੋਗਦਾਨ ਪਾਉਂਦੇ ਰਹੇ। ਅਖੀਰ ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਸਮੇਟ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ। ਸਾਡੇ ਵਲੋਂ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।