ਸਿੱਖ ਕਤਲੇਆਮ 1984: 35 ਸਾਲ ਬੀਤ ਗਏ ਪਰ ਗਵਾਹਾਂ ਦੇ ਬਿਆਨ ਤੱਕ ਦਰਜ ਨਹੀਂ ਕੀਤੇ

ਸਿੱਖ ਕਤਲੇਆਮ 1984: 35 ਸਾਲ ਬੀਤ ਗਏ ਪਰ ਗਵਾਹਾਂ ਦੇ ਬਿਆਨ ਤੱਕ ਦਰਜ ਨਹੀਂ ਕੀਤੇ

ਨਵੀਂ ਦਿੱਲੀ: ਸੋਮਵਾਰ ਨੂੰ ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ 'ਚ ਹੁਕਮ ਜਾਰੀ ਕੀਤੇ ਹਨ ਕਿ ਕਾਂਗਰਸ ਦੇ ਸਾਬਕਾ ਐਮਪੀ ਜਗਦੀਸ਼ ਟਾਈਟਲਰ ਖਿਲਾਫ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ। ਅਦਾਲਤ ਵੱਲੋਂ 15 ਦਿਨਾਂ ਵਿੱਚ ਇਸ ਦੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। 

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਸੀ ਕਿ ਸੀਬੀਆਈ ਇਸ ਮਾਮਲੇ 'ਚ ਸਹੀ ਕਾਰਵਾਈ ਨਹੀਂ ਕਰ ਰਹੀ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਤਲੇਆਮ ਦੇ 35 ਵਰ੍ਹੇ ਬੀਤ ਜਾਣ ਬਾਅਦ ਵੀ ਗਵਾਹਾਂ ਦੇ ਬਿਆਨ ਦਰਜ ਨਹੀਂ ਕੀਤੇ ਗਏ। ਉਹਨਾਂ ਗਵਾਹਾਂ ਲਈ ਸੁਰੱਖਿਆ ਦੀ ਵੀ ਮੰਗ ਕੀਤੀ। 

ਸਿਰਸਾ ਨੇ ਦੱਸਿਆ ਕਿ ਅਦਾਲਤ ਨੇ ਪੁੱਛਿਆ ਹੈ ਕਿ ਗਵਾਹਾਂ ਨੂੰ ਧਮਕੀਆਂ ਮਿਲਣ ਦੇ ਬਾਵਜੂਦ ਧਾਰਾ 195-ਏ ਅਧੀਨ ਮਾਮਲਾ ਕਿਉਂ ਨਹੀਂ ਦਰਜ ਕੀਤਾ ਗਿਆ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ, "ਜੇ ਸੀਬੀਆਈ ਆਪਣੀ ਜ਼ਿੰਮੇਵਾਰੀ ਨਿਭਾਵੇ ਤਾਂ ਟਾਈਟਲਰ ਨੂੰ ਜੇਲ੍ਹ ਜਾਣ ਤੋਂ ਕੋਈ ਨਹੀਂ ਰੋਕ ਸਕਦਾ।" 

ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਪਹਿਲਾਂ ਟਾਈਟਲਰ ਨੂੰ ਇਸ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਗਈ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।