ਸਿੱਖ ਕਤਲੇਆਮ ਦੇ ਬੰਦ ਕੀਤੇ ਮਾਮਲਿਆਂ ਸਬੰਧੀ ਐਸਆਈਟੀ ਨੇ ਸੀਲਬੰਦ ਰਿਪੋਰਟ ਸੁਪਰੀਮ ਕੋਰਟ 'ਚ ਜਮ੍ਹਾ ਕਰਾਈ

ਸਿੱਖ ਕਤਲੇਆਮ ਦੇ ਬੰਦ ਕੀਤੇ ਮਾਮਲਿਆਂ ਸਬੰਧੀ ਐਸਆਈਟੀ ਨੇ ਸੀਲਬੰਦ ਰਿਪੋਰਟ ਸੁਪਰੀਮ ਕੋਰਟ 'ਚ ਜਮ੍ਹਾ ਕਰਾਈ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ 'ਚ ਜਸਟਿਸ (ਸੇਵਾ ਮੁਕਤ) ਸ਼ਿਵ ਨਰਾਇਣ ਢੀਂਗਰਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਅੱਜ ਸੁਪਰੀਮ ਕੋਰਟ ਵਿੱਚ ਸੀਲ ਬੰਦ ਲਿਫ਼ਾਫ਼ੇ 'ਚ ਇੱਕ ਰਿਪੋਰਟ ਜਮਾ ਕਰਾਈ, ਜਿਸ 'ਚ ਸੀ. ਬੀ. ਆਈ. ਵਲੋਂ ਬੰਦ ਕੀਤੇ ਗਏ 186 ਮਾਮਲਿਆਂ ਦੀ ਜਾਂਚ ਹੈ। 

ਇਸ ਰਿਪੋਰਟ 'ਤੇ ਅਦਾਲਤ ਵਿਚਾਰ ਕਰਨ ਲਈ ਤਿਆਰ ਹੋ ਗਈ ਹੈ। ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਦੀ ਜਾਂਚ ਕਰਨ ਮਗਰੋਂ ਸੁਪਰੀਮ ਕੋਰਟ ਇਹ ਫ਼ੈਸਲਾ ਲਵੇਗਾ ਕਿ ਕੀ ਇਸ ਰਿਪੋਰਟ ਨੂੰ ਪਟੀਸ਼ਨਕਰਤਾਵਾਂ ਨਾਲ ਸਾਂਝਾ ਕੀਤਾ ਜਾਵੇ ਜਾਂ ਇਸ ਨੂੰ ਸੀਲ ਕਵਰ 'ਚ ਰੱਖਿਆ ਜਾਵੇ। ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।