ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 22 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਸਾਹਿਬ ਫਾਊਂਡੇਸ਼ਨ ਅਤੇ ਸ. ਜਤਿੰਦਰ ਸਿੰਘ ਸੋਨੂੰ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਕਈ ਵਰਿਆਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ । ਗੁਰਦੁਆਰਾ 12 ਬਲਾਕ ਵਿਖੇ ਧਰਮ ਪ੍ਰਚਾਰ ਦੀ ਇਸ ਕੜੀ ਵਿਚ ਅੰਮ੍ਰਿਤ ਸੰਚਾਰ ਸਮਾਗਮ ਜਤਿੰਦਰ ਸਿੰਘ ਸੋਨੂੰ ਅਤੇ ਉਸਦੇ ਸਹਿਯੋਗੀਆਂ ਵਲੋਂ ਪਿਛਲੇ ਦੱਸ ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ । ਮੀਡੀਆ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਖਾਲਸਾ ਜੀ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 13 ਅਪ੍ਰੈਲ ਤੋਂ 21 ਅਪ੍ਰੈਲ ਤਕ ਲਗਾਤਾਰ ਲੜੀਵਾਰ ਗੁਰਮਤਿ ਸਮਾਗਮ ਕਰਵਾਏ ਗਏ ਸਨ ਜਿਨ੍ਹਾਂ ਅੰਦਰ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਜੋੜਿਆ ਅਤੇ ਕਥਾ ਰਾਹੀਂ ਖਾਲਸਾ ਜੀ ਦੇ ਜਨਮ ਬਾਰੇ ਵਿਸਥਾਰ ਨਾਲ ਦੱਸ ਕੇ ਵੱਡੀ ਗਿਣਤੀ ਅੰਦਰ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦਸਿਆ ਕਿ ਸਾਡਾ ਟੀਚਾ ਸਮੂਹ ਸਿੱਖਾਂ ਨੂੰ ਬਾਣੀ ਬਾਣੇ ਨਾਲ ਜੋੜਨਾ ਹੈ ਜਿਸ ਲਈ ਅਸੀ ਇਸ ਤਰ੍ਹਾਂ ਦੇ ਹੋਰ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ ਵੱਖ ਇਲਾਕਿਆ ਅੰਦਰ ਕਰਾਂਗੇ । ਅੰਤ ਵਿਚ ਉਨ੍ਹਾਂ ਨੇ ਇਸ ਸਮਾਗਮ ਨੂੰ ਸਫਲਾ ਬਣਾਉਣ ਲਈ ਸਹਿਯੋਗ ਕਰਣ ਵਾਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 12 ਬਲਾਕ ਤਿਲਕ ਨਗਰ ਦੀ ਸਮੂਹ ਕਮੇਟੀ ਹਨ । ਉਹਨਾਂ ਵਲੋਂ ਸਮੂਹ ਵੀਰਾਂ ਭੈਣਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀਂ ਇਸੇ ਤਰ੍ਹਾਂ ਸਹਿਯੋਗ ਮਿਲਣ ਦੀ ਉਮੀਦ ਜਤਾਈ ਹੈ ।