ਸਿੰਘ ਸਾਹਿਬ ਹਰਪ੍ਰੀਤ ਸਿੰਘ ਵਲੋਂ ਕਿਸਾਨੀ ਸੰਘਰਸ਼ 'ਤੇ ਡਰੋਨ ਹਮਲੇ ਦੀ ਕੀਤੀ ਨਿੰਦਾ
ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਸਰਕਾਰ ਉਪਰ ਕੇਸ ਦਰਜ਼ ਕਰੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ - ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਉਹਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨੀ ਸੰਘਰਸ਼ ਦੌਰਾਨ ਸਰਹੱਦਾਂ 'ਤੇ ਸਰਕਾਰ ਸਖ਼ਤੀ ਕਰਕੇ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ, ਜੋ ਸਹੀ ਨਹੀਂ ਹਨ। ਪੰਜਾਬ ਨੂੰ ਕਸ਼ਮੀਰ ਨੂੰ ਪੂਰੇ ਭਾਰਤ ਨਾਲੋਂ ਸਰਹੱਦਾਂ ਸੀਲ ਕਰਕੇ ਹਰਿਆਣਾ ਸਰਕਾਰ ਨੇ ਬਿਲਕੁਲ ਵੱਖਰਾ ਕਰ ਦਿੱਤਾ ਹੈ। ਗਿ.ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਇਸ ਮੌਕੇ ਕਾਰਵਾਈ ਕਰਨੀ ਚਾਹੀਦੀ ਹੈ, ਕਿਉਂਕਿ ਹਰਿਆਣਾ ਸਰਕਾਰ ਵਲੋਂ ਪੰਜਾਬ ਦੀ ਧਰਤੀ 'ਤੇ ਬੈਠੇ ਕਿਸਾਨਾਂ ਉੱਪਰ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ ਅਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਨਾਲ ਪੰਜਾਬ ਪੁਲਸ ਦੇ ਕਈ ਨੌਜਵਾਨਾਂ ਅਤੇ ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਪਰਚੇ ਦਰਜ ਕਰਨੇ ਚਾਹੀਦੇ ਹਨ।
Comments (0)