ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 12 ਮਈ (ਮਨਪ੍ਰੀਤ ਸਿੰਘ ਖਾਲਸਾ): ਰਾਸ਼ਟਰੀ ਰਾਜਧਾਨੀ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਸ ਵਾਰ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਦੇ ਹੇਠਾਂ ਨਾਅਰੇ ਲਿਖੇ ਗਏ ਹਨ। 

ਦਿੱਲੀ ਦੇ ਦੋ ਮੈਟਰੋ ਸਟੇਸ਼ਨ ਕਰੋਲ ਬਾਗ ਅਤੇ ਝੰਡੇਵਾਲਾ ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਗਏ ਹਨ। ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ 'ਖਾਲਿਸਤਾਨ ਜ਼ਿੰਦਾਬਾਦ' ਲਿਖਿਆ ਹੋਇਆ ਸੀ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਦੇਸ਼ ਵਿਰੋਧੀ ਨਾਅਰੇਬਾਜ਼ੀ ਨੂੰ ਹਟਾ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਖਾਲਿਸਤਾਨ ਦੇ ਸਮਰਥਨ 'ਚ ਇਹ ਨਾਅਰਾ ਕਿਸ ਨੇ ਅਤੇ ਕਿਉਂ ਲਿਖਿਆ ਹੈ।