ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾ ਦੇ ਸਪੁੱਤਰ ਸ. ਅੰਮ੍ਰਿਤਪਾਲ ਸਿੰਘ ਛੰਦੜਾ ਪਾਰਟੀ ਦੇ ਜਰਨਲ ਸਕੱਤਰ ਨਿਯੁਕਤ : ਮਾਨ

ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾ ਦੇ ਸਪੁੱਤਰ ਸ. ਅੰਮ੍ਰਿਤਪਾਲ ਸਿੰਘ ਛੰਦੜਾ ਪਾਰਟੀ ਦੇ ਜਰਨਲ ਸਕੱਤਰ ਨਿਯੁਕਤ : ਮਾਨ
ਸ. ਅੰਮ੍ਰਿਤਪਾਲ ਸਿੰਘ ਛੰਦੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 9 ਜੂਨ (ਮਨਪ੍ਰੀਤ ਸਿੰਘ ਖਾਲਸਾ):- “ਕਿਉਂਕਿ ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾ ਨੇ ਸਿੱਖ ਕੌਮ ਦੀ ਆਜਾਦੀ ਦੇ ਚੱਲ ਰਹੇ ਸੰਘਰਸ਼ ਵਿਚ ਅਤੇ ਕੌਮੀ ਲਹਿਰ ਸਮੇਂ ਬਹੁਤ ਨਿੱਘਾ ਯੋਗਦਾਨ ਪਾਉਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਹੈ । ਉਨ੍ਹਾਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਤੇ ਸ. ਅੰਮ੍ਰਿਤਪਾਲ ਸਿੰਘ ਛੰਦੜਾ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕੌਮੀ ਜੁਝਾਰੂ ਜਥੇਬੰਦੀ ਦਾ ਬਤੌਰ ਜਰਨਲ ਸਕੱਤਰ ਦੇ ਅਹੁਦੇ ਤੇ ਨਿਯੁਕਤ ਕੀਤਾ ਜਾਂਦਾ ਹੈ । ਪਾਰਟੀ ਉਮੀਦ ਕਰਦੀ ਹੈ ਕਿ ਉਹ ਆਪਣੀਆ ਮਿਲੀਆ ਜਿੰਮੇਵਾਰੀਆ ਨੂੰ ਤਨਦੇਹੀ, ਸੰਜੀਦਗੀ ਤੇ ਦ੍ਰਿੜਤਾ ਨਾਲ ਨਿਭਾਉਦੇ ਹੋਏ ਕੌਮੀ ਮੰਜਿਲ ਦੀ ਪ੍ਰਾਪਤੀ ਲਈ ਜਮਹੂਰੀਅਤ ਢੰਗ ਨਾਲ ਚੱਲ ਰਹੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਦੇ ਰਹਿਣਗੇ ।”

ਇਹ ਨਿਯੁਕਤੀ ਅੱਜ ਇਥੇ ਪਾਰਟੀ ਮੁੱਖ ਦਫਤਰ ਤੋ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਸਤਖਤਾਂ ਅਤੇ ਮਿਲੇ ਹੁਕਮਾਂ ਰਾਹੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਇਸ ਨਿਯੁਕਤੀ ਦੀ ਜਾਣਕਾਰੀ ਦਿੰਦੇ ਹੋਏ ਪ੍ਰਗਟ ਕੀਤੇ।