2021 ਆਈਪੀਐੱਲ ਮੁਲਤਵੀ, ਕਈ ਦਿੱਗਜ ਖਿਡਾਰੀ   ਕੋਰੋਨਾ ਪਾਜ਼ੇਟਿਵ

2021 ਆਈਪੀਐੱਲ ਮੁਲਤਵੀ, ਕਈ ਦਿੱਗਜ ਖਿਡਾਰੀ   ਕੋਰੋਨਾ ਪਾਜ਼ੇਟਿਵ

ਅੰਮ੍ਰਿਤਸਰ ਟਾਈਮਜ਼ ਬਿਊਰੋ

 ਨਵੀਂ ਦਿਲੀ: ਇੰਡੀਅਨ ਪ੍ਰੀਮੀਅਰ ਲੀਗ  ਦੇ 14ਵੇਂ ਅਡੀਸ਼ਨ ਨੂੰ ਫਿਲਹਾਲ ਲਈ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੁਝ ਦੇਰ ਪਹਿਲਾਂ ਬੀਸੀਸੀਆਈ  ਦੇ ਅਧਿਕਾਰੀਆਂ ਦੀ ਬੈਠਕ ਖ਼ਤਮ ਹੋਈ। ਆਈਪੀਐੱਲ ਮੁਲਤਵੀ ਹੋਣ ਕਾਰਨ ਹੁਣ ਕੋਈ ਮੈਚ ਵੀ ਨਹੀਂ ਹੋਵੇਗਾ।  ਬੀਸੀਸੀਆਈ ਦੇ ਵਾਈਸ ਪ੍ਰੈਜ਼ੀਡੈਂਟ ਰਾਜੀਵ ਸ਼ੁਕਲਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਇਸ ਸੀਜ਼ਨ ਲਈ ਟੂਰਨਾਮੈਂਟ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਬੋਰਡ ਨੇ ਇਹ ਕਦਮ ਚੁੱਕਿਆ ਹੈ। ਇਸ ਸੀਜ਼ਨ ਦੇ ਆਈਪੀਐੱਲ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ।ਕਾਬਿਲੇਗ਼ੌਰ ਹੈ ਕਿ ਸੋਮਵਾਰ ਨੂੰ ਕੋਲਕਾਤਾ ਨਾਈਟਰਾਈਡਰਜ਼ ਦੇ ਖਿਡਾਰੀ ਵਰੁਣ ਚੱਕਰਵਰਤੀ ਤੇ ਸੰਦੀਪ ਵਾਰੀਅਰ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ  3 ਮਈ ਨੂੰ ਰਾਇਲ ਚੈਲੰਜਰਜ਼ ਬੈਂਗਲੌਰ ਤੇ ਕੋਲਕਾਤਾ ਨਾਈਟਰਾਈਡਰਜ਼ ਦੇ ਮੁਕਾਬਲੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ।  ਹੈਦਰਾਬਾਦ ਦੇ ਵਿਕਟਕੀਪਰ ਰਿੱਧੀਮਾਨ ਸਾਹਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ। ਉੱਥੇ ਹੀ ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ ਅਮਿਤ ਮਿਸ਼ਰਾ ਵੀ ਕੋਰੋਨਾ ਇਨਫੈਕਟਿਡ ਦੱਸੇ ਜਾ ਰਹੇ ਹਨ।