ਇੰਗਲੈਂਡ ਨੂੰ ਹਰਾ ਕੇ ਭਾਰਤੀ ਕੁੜੀਆਂ ਨੇ ਜਿੱਤਿਆ ਪਹਿਲਾ ਅੰਡਰ-19 ਟੀ-20 ਵਿਸ਼ਵ ਕੱਪ

ਇੰਗਲੈਂਡ ਨੂੰ ਹਰਾ ਕੇ ਭਾਰਤੀ ਕੁੜੀਆਂ ਨੇ ਜਿੱਤਿਆ ਪਹਿਲਾ ਅੰਡਰ-19 ਟੀ-20 ਵਿਸ਼ਵ ਕੱਪ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੋਚੇਫਸਟਰੂਮ-਼ਭਾ਼ਰਤ ਨੇ ਕ੍ਰਿਸ਼ਮਈ ਪ੍ਰਦਰਸ਼ਨ ਕਰਦਿਆਂ ਪਹਿਲੀ ਵਾਰ ਖੇਡਿਆ ਗਿਆ ਖਿਡਾਰੀ ਬੀਬੀਆਂ ਅੰਡਰ-19 ਟੀ-20 ਵਿਸ਼ਵ ਕੱਪ ਆਪਣੇ ਨਾਂਅ ਕਰ ਲਿਆ ਹੈ ।ਦੱਖਣੀ ਅਫਰੀਕਾ 'ਵਿਚ ਹੋਏ ਟੂਰਨਾਮੈਂਟ ਦੇ ਖ਼ਿਤਾਬੀ ਮੁਕਾਬਲੇ 'ਵਿਚ ਸ਼ੈਫਾਲੀ ਵਰਮਾ ਦੀ ਕਪਤਾਨੀ ਵਾਲੀ ਨੌਜਵਾਨ ਬਿ੍ਗੇਡ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ।ਤੇਜ਼ ਗੇਂਦਬਾਜ਼ ਤੀਤਸ ਸਾਧੂ ਤੇ ਲੈੱਗ ਸਪਿਨਰ ਪਾਰਸ਼ਵੀ ਚੋਪੜਾ ਦੀ ਅਗਵਾਈ ਵਿਚ ਭਾਰਤੀ ਗੇਂਦਬਾਜ਼ਾਂ ਨੇ ਕਮਾਲ ਦਾ ਪ੍ਰਦਰਸ਼ਨ ਕਰਦਿਆਂ ਇੰਗਲੈਂਡ ਦੀ ਟੀਮ ਨੂੰ 68 ਦੌੜਾਂ 'ਤੇ ਆਲ-ਆਊਟ ਕਰ ਦਿੱਤਾ । ਇਸ ਤੋਂ ਬਾਅਦ ਸਿਰਫ 3 ਵਿਕਟਾਂ ਗੁਆ ਕੇ ਪਲੇਠੇ ਟੂਰਨਾਮੈਂਟ ਦੀ ਟਰਾਫ਼ੀ ਆਪਣੇ ਨਾਂਅ ਕਰ ਲਈ ।ਇਸ ਤਰ੍ਹਾਂ ਪਹਿਲੀ ਵਾਰ ਕਰਵਾਏ ਗਏ ਪੁਰਸ਼ ਟੀ-20 ਵਿਸ਼ਵ ਕੱਪ ਦੀ ਤਰ੍ਹਾਂ ਭਾਰਤ ਨੇ ਆਈ.ਸੀ.ਸੀ. ਅੰਡਰ-19 ਟੀ-20 ਵਿਸ਼ਵ ਕੱਪ 2023 ਜਿੱਤ ਕੇ ਇਤਿਹਾਸ ਰਚ ਦਿੱਤਾ ।