ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 25 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।