ਅਜਨਾਲਿਆਂ ਦੇ ਘਰ ਪਹੁੰਚੇ ਸੁਖਬੀਰ ਬਾਦਲ

ਅਜਨਾਲਿਆਂ ਦੇ ਘਰ ਪਹੁੰਚੇ ਸੁਖਬੀਰ ਬਾਦਲ

ਅੰਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਹਿੱਸਾ ਬਣੇ ਡਾ. ਰਤਨ ਸਿੰਘ ਅਜਨਾਲਾ ਦੇ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੋਸ ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੀਡੀਆ ਕਰਮੀਆਂ ਨੂੰ ਇਸ ਮੀਟਿੰਗ ਤੋਂ ਦੂਰ ਰੱਖਿਆ ਗਿਆ ਹੈ।

ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਮਾਝੇ ਦੇ ਰਾਜਾਸਾਂਸੀ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਚੱਲ ਰਹੀ ਹੈ ਤੇ ਇਸ ਰੈਲੀ ਵਿਚ ਸੁਖਬੀਰ ਸਿੰਘ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਪਹੁੰਚਣਾ ਹੈ। ਪਰ ਇਹ ਦੋਵੇਂ ਆਗੂ ਅਜੇ ਤਕ ਰੈਲੀ ਵਿਚ ਨਹੀਂ ਪਹੁੰਚੇ ਹਨ। ਬੀਤੇ ਕੱਲ੍ਹ ਤੋਂ ਹੀ ਇਹ ਖਬਰਾਂ ਆ ਰਹੀਆਂ ਸਨ ਕਿ ਅਜਨਾਲਾ ਪਰਿਵਾਰ ਮੁੜ ਬਾਦਲ ਦਲ ਦਾ ਹਿੱਸਾ ਬਣਨ ਜਾ ਰਿਹਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।