ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਾਲਾ ਇਕ ਹੋਰ ਅਕਾਲੀ ਦਲ ਬਣਿਆ

ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਾਲਾ ਇਕ ਹੋਰ ਅਕਾਲੀ ਦਲ ਬਣਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਰੇਟਿਕ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਲੁਧਿਆਣਾ ਵਿਚ ਇਸ ਸਬੰਧੀ ਹੋਈ ਇਕੱਤਰਤਾ ਵਿਚ ਸੁਖਦੇਵ ਸਿੰਘ ਢੀਂਡਸਾ ਖੁਦ ਹੀ ਇਸ ਨਵੀਂ ਪਾਰਟੀ ਦੇ ਪ੍ਰਧਾਨ ਬਣ ਗਏ ਹਨ। 

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਇਕੱਤਰਤਾ ਅਜੇ ਚੱਲ ਰਹੀ ਹੈ ਜਿਸ ਵਿਚ ਪਾਰਟੀ ਦੇ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਇਸ ਇਕੱਤਰਤਾ ਵਿਚ ਮਨਜੀਤ ਸਿੰਘ ਜੀਕੇ, ਪਰਮਿੰਦਰ ਢੀਂਡਸਾ, ਜਗਦੀਸ਼ ਸਿੰਘ ਗਰਚਾ, ਸੇਵਾ ਸਿੰਘ ਸੇਖਵਾਂ, ਪਰਮਜੀਤ ਕੌਰ ਗੁਲਸ਼ਨ, ਬੀਰ ਦਵਿੰਦਰ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਤੇਜਿੰਦਰ ਸੰਧੂ, ਸਰਬਜੀਤ ਸੋਹਲ, ਰਣਧੀਰ ਸਿੰਘ ਰੱਖੜਾ, ਨਿਧੜਕ ਸਿੰਘ ਬਰਾੜ, ਮਨਜੀਤ ਸਿੰਘ ਭੋਮਾ, ਦੇਸ ਰਾਜ ਧੁੱਗਾ ਵੀ ਸ਼ਾਮਲ ਦੱਸੇ ਜਾ ਰਹੇ ਹਨ। 

ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਜਿੱਥੇ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਸਥਾਵਾ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਦੋਸ਼ੀ ਪਾਈਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।